ਸਿੱਖ ਖਬਰਾਂ

ਆਰ. ਐੱਸ. ਐੱਸ ਦਾ ਨਜਦੀਕੀ ਭਾਜਪਾ ਵਿਧਾਇਕ ਤਾਰਾ ਸਿੰਘ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦਾ ਪ੍ਰਧਾਨ ਬਣਿਆ

April 4, 2015 | By

ਅੰਮ੍ਰਿਤਸਰ (3 ਅਪ੍ਰੈਲ 2015): ਸਿੱਖ ਪਛਾਣ ਨੂੰ ਹਿੰਦੂਤਵ ਵਿੱਚ ਰਲਗੱਡ ਕਰਨ ਅਤੇ ਸਿੱਖੀ ਸਿਧਾਂਤਾਂ ਨੂੰ ਖੋਰਾ ਲਾਉਣ ਲਈ ਹਮੇਸ਼ਾਂ ਤਤਪਰ ਹਿੰਦੂਤਵ ਤਕਤਾਂ ਨੇ ਸਿੱਖਾਂ ਦੇ ਪੰਜ ਤਖਤਾਂ ਚੋ ਇੱਕ ਤਖਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰੜ ਦਾ ਪ੍ਰਧਾਨ ਆਰ. ਐੱਸ. ਐੱਸ ਦੇ ਇੱਕ ਨਜਦੀਕੀ ਵਿਅਕਤੀ ਤਾਰਾ  ਸਿੰਘ ਨੂੰ ਧਾਪ ਦਿੱਤਾ ਹੈ।

tara-singh-hazoor-sahib-300x232

ਤਾਰਾ ਸਿੰਘ

ਮਹਾਰਾਸ਼ਟਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੀਆਂ ਤਜਵੀਜ਼ਾਂ ਲਾਂਭੇ ਕਰਦਿਆਂ ਨਾਮਜ਼ਦ ਮੈਂਬਰਾਂ ਤੋਂ ਬਾਹਰੋਂ ਇਕ ਸਥਾਨਕ ਸਿੱਖ ਭਾਜਪਾ ਵਿਧਾਇਕ ਨੂੰ ਓਥੋਂ ਦੇ ਬੋਰਡ ਦਾ ਪ੍ਰਧਾਨ ਬਣਾ ਦਿੱਤਾ ਗਿਆ।

ਮਹਾਰਾਸ਼ਟਰ ਦੇ ਭਾਜਪਾ ਵਿਧਾਇਕ ਤਾਰਾ ਸਿੰਘ, ਜਿਨ੍ਹਾਂ ਨੂੰ ਆਰ ਐਸ ਐਸ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ, ਨਾ ਤਾਂ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸਨ ਤੇ ਨਾ ਉਨ੍ਹਾਂ ਦੀਆਂ ਵਿਸ਼ੇਸ਼ ਧਾਰਮਿਕ ਗਤੀਵਿਧੀਆਂ ਸਨ। ਉਹ ਸੰਘ ਪਰਵਾਰ ਦੇ ਨਜ਼ਦੀਕੀ ਹੋਣ ਦੇ ਨਾਲ ਸਪੱਸ਼ਟ ਰੂਪ ‘ਚ ਸਿਆਸੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ।

ਉਨ੍ਹਾਂ ਦੇ ਨਾਂਅ ਦਾ ਵਿਰੋਧ ਕਰਦਿਆਂ ਪਿਛਲੇ ਦਿਨੀਂ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਨੇ ਤੌਖਲਾ ਪ੍ਰਗਟ ਕੀਤਾ ਸੀ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨਗੀ ਦੇ ਕੇ ਸੂਬਾ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲ ਅੰਦਾਜ਼ੀ ਨਜ਼ਰ ਆ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਚਰਨ ਸਿੰਘ ਨੇ ਵੀ ਤਾਰਾ ਸਿੰਘ ਨੂੰ ਤਖਤ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਦੀ ਸੇਵਾ ਦੇ ਯੋਗ ਨਹੀਂ ਸੀ ਮੰਨਿਆ ਤੇ ਕਿਸੇ ਧਾਰਮਿਕ ਬਿਰਤੀ ਵਾਲੇ ਵਿਅਕਤੀ ਨੂੰ ਪ੍ਰਧਾਨ ਬਣਾਉਣ ਲਈ ਕਿਹਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,