ਸਿਆਸੀ ਖਬਰਾਂ

ਬਾਦਲ ਦਲ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਹਮਾਇਤ ਜੁਟਾਉਣ ਲਈ ਯਤਨਸ਼ੀਲ

July 23, 2016 | By

ਚੰਡੀਗੜ੍ਹ: ਪੰਜਾਬ ਦੀ ਸੱਤਾਧਾਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਪੇਂਡੂ ਆਵਾਮ ਵਿਚ ਆਪਣੀ ਹਮਾਇਤ ਵਧਾਉਣ ਲਈ ਵੱਡੇ ਪੱਧਰ ‘ਤੇ ਯਤਨਸ਼ੀਲ ਹੈ। ਇਸ ਕਾਰਵਾਈ ਨੂੰ ਸੂਬੇ ਵਿਚ ਆਉਂਦੀਆਂ ਚੋਣਾਂ ਦੇ ਮੱਦੇਨਜ਼ਰ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2004 ਦਾ ਜੋ ਐਕਟ ਬਣਿਆ ਸੀ, ਉਸਦਾ ਫੈਸਲਾ ਸੁਪਰੀਮ ਕੋਰਟ ਵਲੋਂ ਜਲਦ ਹੀ ਆਉਣ ਦੀ ਸੰਭਾਵਨਾ ਹੈ।

ਸੰਗਤ ਦਰਸ਼ਨ ਦੌਰਾਨ ਪ੍ਰਕਾਸ਼ ਸਿੰਘ ਬਾਦਲ (ਫਾਈਲ ਫੋਟੋ)

ਸੰਗਤ ਦਰਸ਼ਨ ਦੌਰਾਨ ਪ੍ਰਕਾਸ਼ ਸਿੰਘ ਬਾਦਲ (ਫਾਈਲ ਫੋਟੋ)

ਦਾ ਟ੍ਰਿਬਿਊਨ ਮੁਤਾਬਕ, “ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਦੌਰਾਨ ਸਾਰੇ ਸਿਆਸੀ ਭਾਸ਼ਣਾਂ ਵਿਚ ਅੱਜਕੱਲ੍ਹ ਇਹੀ ਮੁੱਦਾ ਛਾਇਆ ਰਹਿੰਦਾ ਹੈ। ਅਕਾਲੀ ਦਲ ਦੇ ਸਾਰੇ ਮੰਤਰੀਆਂ ਅਤੇ ਆਗੂਆਂ ਵਲੋਂ ਵੀ ਪੰਜਾਬ ਦੇ ਪਾਣੀਆਂ ਦੇ ਹਿੱਸੇ ਬਾਰੇ ਹੀ ਬਿਆਨ ਜਾਰੀ ਕੀਤੇ ਜਾ ਰਹੇ ਹਨ, ਖਾਸ ਤੌਰ ‘ਤੇ ਪੇਂਡੂ ਵੋਟਰਾਂ ਦੇ ਸਾਹਮਣੇ।

ਦਾ ਟ੍ਰਿਬਿਊਨ ਮੁਤਾਬਕ, ਅੰਦਰੂਨੀ ਸਰਵੇਖਣ ਇਹ ਦਰਸਾਉਂਦੇ ਹਨ ਕਿ ਐਸ.ਵਾਈ.ਐਲ. ਦਾ ਮੁੱਦਾ ਹਾਲੇ ਵੀ ਜਜ਼ਬਾਤੀ ਮੁੱਦਾ ਹੈ। ਕੇਂਦਰੀ ਏਜੰਸੀਆਂ ਦੇ ਅਣਅਧਿਕਾਰਕ ਸਰਵੇ ਵਿਚ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਅਕਾਲੀ-ਭਾਜਪਾ ਪਾਣੀਆਂ ਦੇ ਮੁੱਦੇ ‘ਤੇ ਕੁਲ ਮਿਲਾ ਕੇ 40 ਸੀਟਾਂ ਜਿੱਤ ਸਕਦਾ ਹੈ। ਦਰਿਆਈ ਪਾਣੀਆਂ ਦੀ ਵੰਡ ਦਾ ਮੁੱਦਾ ਸੱਤਾਧਾਰੀ ਪਾਰਟੀ ਦੀ ਉਮੀਦ ਨੂੰ ਚੋਣਾਂ ਵਿਚ ਚਮਕਾਉਂਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ

ਵੀਡੀਓ ਦੇਖੋ: ਪਾਣੀਆਂ ਦੀ ਲੁੱਟ 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,