ਸਿਆਸੀ ਖਬਰਾਂ

ਬਾਦਲਾਂ ਨਾਲ ਗਠਜੋੜ ਬਾਰੇ ਗੱਲਬਾਤ ਚੱਲ ਰਹੀ ਹੈ ਪਰ ਹਾਲੀ ਕੋਈ ਨਤੀਜਾ ਨਹੀਂ ਨਿੱਕਲਿਆ: ਅਮਿਤ ਸ਼ਾਹ

February 11, 2024 | By

ਨਵੀਂ ਦਿੱਲੀ: ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ ਵਿਚ ਕਿਹਾ ਹੈ ਕਿ “ਹਾਲੀ ਕੋਈ ਵੀ ਫੈਸਲਾ ਨਹੀਂ ਹੋਇਆ, ਪਰ ਗੱਲਬਾਤ ਜਾਰੀ ਹੈ”।

ਪੁਰਾਣੀ ਤਸਵੀਰ | ਪ੍ਰਤੀਕਾਤਮਿਕ ਤਸਵੀਰ

ਖਬਰਾਂ ਅਨੁਸਾਰ ਭਾਜਪਾ ਦੇ ਪੰਜਾਬ ਦੇ ਆਗੂ ਦੋਵਾਂ ਪਾਰਟੀਆਂ ਦੇ ਗੱਠਜੋੜ ਲਈ ਹਾਮੀ ਭਰ ਰਹੇ ਹਨ ਪਰ ਕੇਂਦਰੀ ਲੀਡਰਸ਼ਿੱਪ ਨੇ ਹਾਲੀ ਗੱਠਜੋੜ ਵੱਲ ਬਹੁਤੀ ਰੁਚੀ ਨਹੀਂ ਵਿਖਾਈ ਹੈ।

ਦੋਵਾਂ ਪਾਰਟੀਆਂ ਦਰਮਿਆਨ ਗੱਠਜੋੜ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਮੌਕੇ ਟੁੱਟ ਗਿਆ ਸੀ ਜਦੋਂ ਬਾਦਲ ਦਲ ਨੇ ਭਾਜਪਾ ਤੋਂ ਇਲਹਿਦਗੀ ਦਾ ਐਲਾਨ ਕਰ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,