Site icon Sikh Siyasat News

ਮਾਨ ਦਲ ਦਾ ਵਫਦ ਸਿਕਲੀਗਰ ਸਿੱਖਾਂ ਦੇ ਮਸਲਿਆਂ ਸਬੰਧੀ ਜਾਣਕਾਰੀ ਇਕੱਠੀ ਕਰਨ ਮੱਧ ਪ੍ਰਦੇਸ਼ ਜਾਏਗਾ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ 4 ਮੈਂਬਰੀ ਜਾਂਚ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਭਜਨ ਸਿੰਘ ਕਸ਼ਮੀਰੀ, ਪ੍ਰਗਟ ਸਿੰਘ, ਬਲਵੀਰ ਸਿੰਘ ਬੱਛੋਆਣਾ ਸ਼ਾਮਲ ਹਨ। ਇਹ ਟੀਮ 17 ਮਈ ਨੂੰ ਮੱਧ ਪ੍ਰਦੇਸ਼ ਜਾਏਗੀ ਜੋ ਉਥੋਂ ਦੇ ਸਿਕਲੀਗਰ ਸਿੱਖਾਂ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸਿ਼ਵਰਾਜ ਚੌਹਾਨ ਅਤੇ ਸੰਬੰਧਤ ਜਿ਼ਲ੍ਹੇ ਦੀ ਅਫ਼ਸਰਸ਼ਾਹੀ ਨਾਲ ਵੀ ਮੁਲਾਕਾਤ ਕਰਕੇ ਆਪਣੀ ਰਿਪੋਰਟ ਤਿਆਰ ਕਰੇਗੀ ਅਤੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਸੌਂਪੇਗੀ।

ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਉਪਰੋਕਤ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਇਹ ਵੀ ਦੱਸਿਆ ਗਿਆ ਕਿ ਪਾਰਟੀ ਵਲੋਂ ਜਿਹੜੀ ਜਾਂਚ ਕਮੇਟੀ ਇੰਦੌਰ ਦੇ ਗੁਰਦੁਆਰਾ ਸਾਹਿਬ ਨੂੰ ਤੋੜਨ ਦੇ ਸਬੰਧ ‘ਚ ਬਣਾਈ ਗਈ ਸੀ। ਉਸ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ ਅਤੇ 15 ਮਈ ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸੌਂਪੀ ਜਾਵੇਗੀ। ਉਪਰੰਤ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਗਲੇਰੀ ਕਾਰਵਾਈ ਦਾ ਐਲਾਨ ਕੀਤਾ ਜਾਏਗਾ।

ਸਬੰਧਤ ਖ਼ਬਰ:

ਸਿਕਲੀਗਰ ਸਿੱਖਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਬ-ਕਮੇਟੀ ਬਣਾਈ ਗਈ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version