ਸਿਆਸੀ ਖਬਰਾਂ

ਮਾਨ ਦਲ ਵਲੋਂ 1 ਮਈ ਨੂੰ ‘ਅੰਮ੍ਰਿਤਸਰ ਐਲਾਨਨਾਮੇ’ ਦੀ 24ਵੀਂ ਵਰ੍ਹੇਗੰਢ ਮਨਾਉਣ ਦਾ ਐਲਾਨ

By ਸਿੱਖ ਸਿਆਸਤ ਬਿਊਰੋ

April 29, 2017

ਫ਼ਤਿਹਗੜ੍ਹ ਸਾਹਿਬ: ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਸ਼ੁੱਕਰਵਾਰ ਨੂੰ ਹੋਈ ਪਾਰਟੀ ਦੀ ਮੀਟਿੰਗ ਵਿਚ ਬਰਤਾਨੀਆ ਅਤੇ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ 1 ਮਈ 2017 ਨੂੰ ‘ਅੰਮ੍ਰਿਤਸਰ ਐਲਾਨਨਾਮੇ’ ਦੇ 24 ਵਰ੍ਹੇ ਪੂਰੇ ਹੋਣ ‘ਤੇ ਇਕ ਪ੍ਰੋਗਰਾਮ ਕੀਤਾ ਜਾਏਗਾ।

ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਗਿਆ ਕਿ ਇਸ 24ਵੀਂ ਵਰ੍ਹੇਗੰਢ ਸਮੇਂ ਪਾਰਟੀ ਦੇ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਪੱਟੀ ਦੇ ਸਮੁੱਚੇ ਅਹੁਦੇਦਾਰ ਤੇ ਵਰਕਰ ਅੰਮ੍ਰਿਤਸਰ ਵਿਖੇ 24ਵੀਂ ਵਰ੍ਹੇਗੰਢ ਸਮੇਂ ਪਹੁੰਚਣਗੇ ਅਤੇ ਬਾਕੀ ਜਿ਼ਲ੍ਹੇ ਜਿਨ੍ਹਾਂ ਵਿਚ ਹੁਸਿਆਰਪੁਰ, ਰੋਪੜ੍ਹ, ਫਤਿਹਗੜ੍ਹ ਸਾਹਿਬ, ਮੋਹਾਲੀ, ਚੰਡੀਗੜ੍ਹ, ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ, ਮੋਗਾ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਫ਼ਰੀਦਕੋਟ, ਅਬਹੋਰ, ਮੁਕਤਸਰ, ਹਰਿਆਣਾ, ਹਿਮਾਚਲ ਅਤੇ ਦਿੱਲੀ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਸਿੱਖ ਆਪੋ-ਆਪਣੇ ਤੌਰ ‘ਤੇ ਆਪੋ-ਆਪਣੇ ਜਿ਼ਲ੍ਹਿਆਂ ਅਤੇ ਕਸਬਿਆਂ ਵਿਚ ਅੰਮ੍ਰਿਤਸਰ ਐਲਾਨਨਾਮੇ ਦੀ 24ਵੀਂ ਵਰ੍ਹੇਗੰਢ ਮਨਾਉਣਗੇ।

ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਗਿਆ ਕਿ ਸਿੱਖ ਕੌਮ ਅਤੇ ਹੁਕਮਰਾਨਾਂ ਨੂੰ ਇਹ ਯਾਦ ਰੱਖਣਾ ਹੋਵੇਗਾ ਕਿ 01 ਮਈ 1994 ਨੂੰ ਅਕਾਲ ਤਖ਼ਤ ਸਾਹਿਬ ਵਿਖੇ ‘ਅੰਮ੍ਰਿਤਸਰ ਐਲਾਨਨਾਮੇ’ ਦੀ ਸ਼ਬਦਾਵਲੀ ਤਿਆਰ ਕੀਤੀ ਸੀ। ਉਸ ਸਮੇਂ ਦੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪ੍ਰੋ. ਮਨਜੀਤ ਸਿੰਘ ਦੀ ਹਾਜ਼ਰੀ ਵਿਚ ਇਹ ਦਸਤਾਵੇਜ਼ ਤਿਆਰ ਕੀਤਾ ਗਿਆ ਸੀ। ਅੰਮ੍ਰਿਤਸਰ ਐਲਾਨਨਾਮੇ ‘ਤੇ ਕੈਪਟਨ ਅਮਰਿੰਦਰ ਸਿੰਘ, ਗੁਰਚਰਨ ਸਿੰਘ ਟੋਹੜਾ, ਸਿਮਰਨਜੀਤ ਸਿੰਘ ਮਾਨ, ਸੁਰਜੀਤ ਸਿੰਘ ਬਰਨਾਲਾ, ਜਗਦੇਵ ਸਿੰਘ ਤਲਵੰਡੀ, ਕਰਨਲ ਜਸਮੇਰ ਸਿੰਘ ਬਾਲਾ, ਭਾਈ ਮਨਜੀਤ ਸਿੰਘ ਭੂਰਾਕੋਨਾ ਸਭ ਹਾਜ਼ਰ ਹੋਏ ਸਨ ਅਤੇ ਦਸਤਖ਼ਤ ਕੀਤੇ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: SAD (Mann) to mark 24th Anniversary of Amritsar Declaration on 1 May in Amritsar …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: