ਸਿੱਖ ਖਬਰਾਂ

ਯੁਨਾਇਟਿਡ ਦਲ, ਮਾਨ ਦਲ ਅਤੇ ਕਾਰਜਕਾਰੀ ਜਥੇਦਾਰਾਂ ਨੇ ਭਾਈ ਹਵਾਰਾ ਦੀ ਸਲਾਹ ਨੂੰ ਮੰਨਣੋ ਕੀਤਾ ਇਨਕਾਰ

October 6, 2016 | By

ਬਠਿੰਡਾ: 5 ਅਕਤੂਬਰ ਨੂੰ ਬਠਿੰਡਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਦੀ ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿੱਤੀ ਗਈ ਸਲਾਹ, ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਅੰਮ੍ਰਿਤ ਸੰਚਾਰ ‘ਚ ਉਨ੍ਹਾਂ ਦੇ ਸਾਥੀ ਸਿੰਘ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) 10 ਨਵੰਬਰ, 2016 ਨੂੰ ਹੋਣ ਵਾਲੇ ‘ਸਰਬੱਤ ਖ਼ਾਲਸਾ’ ਦੀ ਅਗਵਾਈ ਕਰਨਗੇ, ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ ‘ਚ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ।

ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਸਿਮਰਨਜੀਤ ਸਿੰਘ ਮਾਨ; ਯੁਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਮੋਹਕਮ ਸਿੰਘ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਗੁਰਦੀਪ ਸਿੰਘ ਬਠਿੰਡਾ, ਸਤਨਾਮ ਸਿੰਘ ਮਨਾਵਾਂ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਜਸਕਰਨ ਸਿੰਘ ਕਾਹਨਸਿੰਘਵਾਲਾ ਅਤੇ ਮਾਨ ਦਲ ਅਤੇ ਯੁਨਾਇਟਿਡ ਦਲ ਦੇ ਹੋਰ ਆਗੂ ਵੀ ਸ਼ਾਮਲ ਸਨ। ਜ਼ਿਕਰਯੋਗਹ ਹੈ ਕਿ ਭਾਈ ਅਮਰੀਕ ਸਿੰਘ ਅਜਨਾਲਾ ਮੀਟਿੰਗ ਵਿਚ ਸ਼ਾਮਲ ਨਹੀਂ ਸਨ।

Group Photo

ਮੀਟਿੰਗ ‘ਚ ਹਿੱਸਾ ਲੈਣ ਵਾਲਿਆਂ ਦੀ ਗਰੁੱਪ ਫੋਟੋ

ਮੀਟਿੰਗ ਤੋਂ ਬਾਅਦ ਪ੍ਰੈਸ ਬਿਆਨ ‘ਚ ਕਿਹਾ ਗਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਜਾਰੀ ਪੱਤਰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ‘ਤੇ ਖਰਾ ਨਹੀਂ ਉਤਰਦਾ।

ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਵਕੀਲ ਰਾਹੀਂ ਪੱਤਰ ਭੇਜ ਕੇ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) ਨੂੰ ਸਰਬੱਤ ਖ਼ਾਲਸਾ ਦੀ ਅਗਵਾਈ ਕਰਨ ਅਤੇ ਪੰਥਕ ਏਕਤਾ ਕਰਾਉਣ ਲਈ ਅਪੀਲ ਕੀਤੀ ਸੀ।

ਇਸ ਖ਼ਬਰ ਨੂੰ ਹੋਰ ਵਿਸਥਾਰ ਵਿਚ ਪੜ੍ਹਨ ਲਈ:

SAD (Mann), UAD and Acting Jathedars Say Bhai Hawara’s Suggestion Not Acceptible …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,