ਵੀਡੀਓ

ਸਿੱਖ ਮੁਦਿਆਂ ਨੂੰ ਲੈ ਕੇ ਅਕਾਲੀ ਦਲ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਿਲਆ

By ਸਿੱਖ ਸਿਆਸਤ ਬਿਊਰੋ

August 17, 2018

ਚੰਡੀਗੜ੍ਹ: ਨੰਵਬਰ 1984 ਦੇ ਨਸਲਕੁਸ਼ੀ ਪੀੜਤ ਲੋਕਾਂ ਦੇ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਹਰ ਦਿਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਇਨ੍ਹਾਂ ਮਾਮਲਿਆਂ ਲਈ ਵਿਸ਼ੇਸ ਅਦਾਲਤ ਬਣਾਏ ਜਾਣ ਦੀ ਮੰਗ ਵੀ ਕੀਤੀ।

ਇਹ ਬੈਠਕ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਗਈ। ਇਹ ਬੈਠਕ ਇਕ ਘੰਟੇ ਤੱਕ ਚੱਲੀ ਜਿਸ ਵਿਚ ਸਾਬਕਾ ਮੁੱਖ ਮੰਤਰੀ ਪੰਜਾਬ ਬੇਅੰਤ ਸਿੰੰਘ ਦੀ ਹੱਤਿਆ ਦੇ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਸਬੰਧੀ ਵੀ ਗੱਲਬਾਤ ਕੀਤੀ ਗਈ।

ਇਸ ਵਫਦ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਲੋਕ ਸਭਾ ਮੈਂਬਰ ਨਰੇਸ਼ ਗੁਜਰਾਲ ਅਤੇ ਬਲਵਿੰਦਰ ਸਿੰਘ ਭੂੰਦਰ ਸਮੇਤ ਸਾਬਕਾ ਲੋਕ ਸਭਾ ਮੈਂਬਰ ਤਰਲੋਚਨ ਸਿੰਘ ਸਾਮਲ ਰਹੇ।

ਗ੍ਰਹਿ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਵਾਇਆ ਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਠਾਏ ਗਏ ਸਾਰੇ ਮੁਦਿਆ ‘ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰੇਗੀ। ਇਸ ਤੋਂ ਪਹਿਲਾ ਵੀ ਇਨ੍ਹਾਂ ਮੁਦਿਆਂ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਕੇਂਦਰੀ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਚੱੁਕਾ ਹੈ। ਰਾਜਨਾਥ ਸਿੰਘ ਨੇ ਵਫਦ ਨੂੰ ਇਹ ਵੀ ਭਰੋਸਾ ਦਵਾਇਆ ਹੈ ਕਿ ਜਲਦ ਹੀ ਸਿੱਖ ਲੀਡਰਾਂ ਨਾਲ ਸਰਕਾਰ ਦੇ ਮੰਤਰੀਆਂ ਦੀ ਇਕ ਮੀਟਿੰਗ ਰੱਖੀ ਜਾਵੇਗੀ ਜਿਸ ਵਿਚ ਸਿੱਖ ਮੱੁਦਿਆਂ ਸਬੰਧੀ ਗੱਲਬਾਤ ਕੀਤੀ ਜਾਵੇਗੀ। ਵਫਦ ਨੇ ਚੰਡੀਗੜ੍ਹ ਪ੍ਰਸਾਸਨ ਵਲੋਂ ਕੁਝ ਦਿਨ ਪਹਿਲਾ ਹੀ ਜਾਰੀ ਕੀਤੇ ਫੈਸਲੇ ਨੂੰ ਵੀ ਬਦਲਣ ਦੀ ਮੰਗ ਕੀਤੀ ਹੈ ਜਿਸ ਵਿਚ ਸਿੱਖ ਬੀਬੀਆਂ ਨੂੰ ਹੈਲਮੱਟ ਪਾਉਣ ਤਜਵੀਜ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: