Site icon Sikh Siyasat News

ਅਕਾਲੀ ਸੰਸਦ ਘੁਬਾਇਆ ਦਾ ਲੜਕਾ ਤੇ ਭਰਾ ਕਾਂਗਰਸ ਵਿੱਚ ਸ਼ਾਮਲ; ਫ਼ਾਜ਼ਿਲਕਾ ਤੋਂ ਮਿਲ ਸਕਦੀ ਹੈ ਟਿਕਟ

Virendra Singh Ghubaya (L) son of Akali Dal Sitting MP from Punjab Sher Singh Ghubaya blessing by Punjab Congress president Capt Amrinder Kumar Singh as he join congress party in new Delhi on wednesday tribune Photo..Mukesh Aggarwal

ਨਵੀਂ ਦਿੱਲੀ/ਚੰਡੀਗੜ੍ਹ: ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਲੜਕਾ ਦਵਿੰਦਰ ਸਿੰਘ ਘੁਬਾਇਆ ਬੁੱਧਵਾਰ (21 ਦਸੰਬਰ) ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਚਾਚੇ ਮੁਨਸ਼ਾ ਸਿੰਘ ਘੁਬਾਇਆ ਤੇ ਹੋਰਨਾਂ ਸਾਥੀਆਂ ਸਮੇਤ ਬਿਨਾਂ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਕਾਂਗਰਸ ਵੱਲੋਂ ਦਵਿੰਦਰ ਸਿੰਘ ਘੁਬਾਇਆ ਨੂੰ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿੱਚ ਦਵਿੰਦਰ ਸਿੰਘ ਘੁਬਾਇਆ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ

ਸੂਤਰਾਂ ਮੁਤਾਬਕ ਟਿਕਟ ਦਾ ਫ਼ੈਸਲਾ ਹੋਣ ਮਗਰੋਂ ਹੀ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਫਿਰੋਜ਼ਪੁਰ ਤੇ ਖਾਸ ਕਰਕੇ ਜਲਾਲਾਬਾਦ ਕਸਬੇ ਦੀ ਅਫਸਰਸ਼ਾਹੀ ਵਿੱਚ ਕੋਈ ਸੁਣਵਾਈ ਨਾ ਹੋਣ ਕਰਕੇ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਸਨ ਤੇ ਇਸੇ ਕਰਕੇ ਹੀ ਉਨ੍ਹਾਂ ਦੇ ਲੜਕੇ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਦੌਰਾਨ ਅਕਾਲੀ ਭਾਜਪਾ ਸਰਕਾਰ ਨੇ ਰਾਏ ਸਿੱਖ ਭਾਈਚਾਰੇ ਨੂੰ ਦੂਰ ਜਾਣ ਤੋਂ ਰੋਕਣ ਲਈ ਕੱਲ੍ਹ ਸਵੇਰੇ ਹੀ ਭਾਈਚਾਰੇ ਨਾਲ ਸਬੰਧਤ ਸੰਪੂਰਨ ਸਿੰਘ ਨੂੰ ਰਾਏ ਸਿੱਖ ਭਾਈਚਾਰਾ ਬੋਰਡ ਦਾ ਚੇਅਰਮੈਨ ਥਾਪ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਵਾਨਗੀ ਮਿਲਣ ਮਗਰੋਂ ਦਵਿੰਦਰ ਸਿੰਘ ਘੁਬਾਇਆ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ ਤੇ ਜੇਕਰ ਉਸ ਨੂੰ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਵਾਲਾ ਸਭ ਤੋਂ ਨੌਜਵਾਨ ਚਿਹਰਾ ਹੋਵੇਗਾ। ਕੈਪਟਨ ਨੇ ਕਿਹਾ ਕਿ ਘੁਬਾਇਆ ਅਤੇ ਹੋਰਨਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਬਾਦਲ ਦਲ ਨੂੰ ਲੋਕਾਂ ਨੇ ਰੱਦ ਕਰ ਦਿੱਤਾ ਹੈ ਤੇ ਲੋਕ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਦਸ ਸਾਲ ਦੇ ਰਾਜ ਭਾਗ ਤੋਂ ਤੰਗ ਆ ਚੁੱਕੇ ਹਨ। ਆਈਆਈਟੀ ਰੁੜਕੀ ਤੋਂ ਗਰੈਜੂਏਟ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਉਹ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੁੰਦਾ ਹੈ ਤੇ ਕਾਂਗਰਸ ਪਾਰਟੀ ਹੀ ਸੂਬੇ ਦੀ ਭਲਾਈ ਯਕੀਨੀ ਬਣਾ ਸਕਦੀ ਹੈ। ਘੁਬਾਇਆ ਰਾਇ ਸਿੱਖ ਭਾਈਚਾਰੇ ਨਾਲ ਸਬੰਧਤ ਹਨ ਤੇ ਇਸ ਦਾ ਫਿਰੋਜ਼ਪੁਰ ਵਿੱਚ ਕਾਫੀ ਅਧਾਰ ਹੈ ਤੇ ਕਈ ਸੀਟਾਂ ਦੇ ਨਤੀਜੇ ਬਦਲਣ ਦੀ ਸਮਰੱਥਾ ਰੱਖਦੀ ਹੈ। ਜਲਾਲਾਬਾਦ, ਗੁਰੂਹਰਸਹਾਏ, ਫਾਜ਼ਿਲਕਾ ਸਮੇਤ ਕਈ ਹਲਕਿਆਂ ਵਿੱਚ ਰਾਏ ਬਿਰਾਦਰੀ ਦੇ ਸਿੱਖਾਂ ਦੀ ਅਹਿਮ ਭੂਮਿਕਾ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version