ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸਿਆਸੀ ਖਬਰਾਂ

ਪ੍ਰੋ. ਬਡੂੰਗਰ ਵਲੋਂ ਖ਼ਾਲਿਸਤਾਨ ‘ਤੇ ਦਿੱਤੇ ਬਿਆਨ ਦੀ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਲਾਘਾ

By ਸਿੱਖ ਸਿਆਸਤ ਬਿਊਰੋ

November 11, 2017

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਨਰਜੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਖ਼ਾਲਿਸਤਾਨ ਦਾ ਮੁੱਦਾ ਚੁੱਕਣ ‘ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ। ਸ. ਮਾਨ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ 1946 ਵਿਚ ਸ. ਬਸੰਤ ਸਿੰਘ ਕੁੱਕੜ ਨੇ ਸ਼੍ਰੋਮਣੀ ਕਮੇਟੀ ਦੇ ਹਾਊਸ ਵਿਚ ਖ਼ਾਲਿਸਤਾਨ ਦਾ ਮਤਾ ਰੱਖਕੇ ਸਰਬਸੰਮਤੀ ਨਾਲ ਪਾਸ ਕਰਵਾਇਆ ਗਿਆ ਸੀ।

ਸ. ਮਾਨ ਨੇ ਅਪੀਲ ਕੀਤੀ ਕਿ ਆਉਂਦੀ 28 ਨਵੰਬਰ ਨੂੰ ਹੋਣ ਵਾਲੇ ਸਲਾਨਾ ਇਜਲਾਸ ਵਿਚ ‘ਖ਼ਾਲਿਸਤਾਨ’ ਦਾ ਮਤਾ ਰੱਖਦੇ ਹੋਏ 1946 ਦੇ ਉਪਰੋਕਤ ਮਤੇ ਦੀ ਪ੍ਰੋੜ੍ਹਤਾ ਸ਼੍ਰੋਮਣੀ ਕਮੇਟੀ ਨੂੰ ਕਰਨੀ ਚਾਹੀਦੀ ਹੈ। ਤਾਂ ਜੋ ਬਾਹਰਲੇ ਮੁਲਕਾਂ ਦੀਆਂ ਹਕੂਮਤਾਂ ਖ਼ਾਲਿਸਤਾਨ ਦੇ ਪਾਸ ਮਤੇ ਦੇ ਤਹਿਤ ਸਿੱਖ ਕੌਮ ਦੇ ਨਿਸ਼ਾਨੇ ਪ੍ਰਤੀ ਸੁਹਿਰਦਤਾ ਨਾਲ ਸਾਨੂੰ ਹਰ ਪੱਖੋਂ ਮਦਦ ਕਰ ਸਕਣ। ਸ. ਮਾਨ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਜੋ ਆਪ ਜੀ ਨੇ ਕੌਮੀ ਨਿਸ਼ਾਨੇ ਖ਼ਾਲਿਸਤਾਨ ਦੇ ਸੰਬੰਧ ਵਿਚ ਨਿਧੜਕ ਹੋ ਕੇ ਗੱਲ ਕੀਤੀ ਹੈ, ਇਸ ਲਈ ਤੁਸੀਂ ਵਧਾਈ ਦੇ ਪਾਤਰ ਹੋ।

ਸਬੰਧਤ ਖ਼ਬਰ: ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ; ਖ਼ਾਲਿਸਤਾਨ ਦੀ ਮੰਗ ਕਰਨ ‘ਚ ਕੋਈ ਬੁਰਾਈ ਨਹੀਂ …

ਜਾਰੀ ਬਿਆਨ ‘ਚ ਸ. ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੂੰ ਸੁਝਾਅ ਦਿੱਤਾ ਕਿ ਨਾਨਕਸ਼ਾਹੀ ਕੈਲੰਡਰ, ਦਸਮ ਗ੍ਰੰਥ ਅਤੇ ਸਿੱਖ ਕੌਮ ਨਾਲ ਸੰਬੰਧਤ ਜੋ ਵੀ ਗੰਭੀਰ ਮੁੱਦੇ ਸਾਹਮਣੇ ਹਨ, ਉਨ੍ਹਾਂ ਨੂੰ ਵੀ ਇਸੇ ਦ੍ਰਿੜ੍ਹਤਾ ਅਤੇ ਦੂਰਅੰਦੇਸ਼ੀ ਨਾਲ ਹੱਲ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।

1946 ‘ਚ ਸ਼੍ਰੋਮਣੀ ਕਮੇਟੀ ਵਲੋਂ ਪਾਸ ਕੀਤੇ ਮਤੇ ਦੀ ਨਕਲ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: