ਸਿੱਖ ਖਬਰਾਂ

ਨਾਨਕਸ਼ਾਹੀ ਕੈਲੰਡਰ ਮਾਮਲਾ: ਸੰਤ ਸਮਾਜ ਨੇ 5 ਜਨਵਰੀ ਨੂੰ ਬੁਲਾਈ ਮੀਟਿੰਗ

January 2, 2015 | By

ਜਗਰਾਉ (1 ਜਨਵਰੀ, 2015): ਅੱਜ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਦੀਆਂ ਹਮਾਇਤੀ ਧਿਰਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੁ ਹੋਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸਾਹਮਣੇ ਆਪਣਾ ਪੱਖ ਰੱਖਣ ਤੋਂ ਬਾਅਦ ਨਾਨਕਸ਼ਾਹੀ ਕੈਲੰਡਰ ਦੀ ਵਿਰੋਧੀ ਧਿਰ ਦਮਦਮੀ ਟਕਸਾਮ ਅਤੇ ਸੰਤ ਸਮਾਜ ਨੇ 5 ਜਨਵਰੀ ਨੂੰ ਨਾਨਕਸਰ ਵਿਖੇ ਅਗਲੀ ਰਣਨੀਤੀ ‘ਤੇ ਵਿਚਾਰਾਂ ਰਕਨ ਲਈ ਮੀਟਿੰਗ ਬੁਲਾਈ ਗਈ ਹੈ।

ਸੰਤ ਸਮਾਜ ਦੇ ਆਗੂ ਅਤੇ ਹੋਰ ਮੀਟਿੰਗ ਦੌਰਾਨ

ਸੰਤ ਸਮਾਜ ਦੇ ਆਗੂ ਅਤੇ ਹੋਰ ਮੀਟਿੰਗ ਦੌਰਾਨ

ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਧੁਮਾਂ ਨੇ ਦੱਸਿਆ ਕਿ ਇਸ ਇਕੱਤਰਤਾ ‘ਚ ਨਾਨਕਸ਼ਾਹੀ ਕੈਲੰਡਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਬੰਧੀ, 25 ਬੀ ਧਾਰਾ ‘ਚ ਸੋਧ, ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ, ਕਾਲੀ ਸੂਚੀ ਖ਼ਤਮ ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ।

 ਉਨ੍ਹਾਂ ਨੇ ਇਸ ਸੰਦਰਭ ‘ਚ ਅੱਜ ਨਾਨਕਸਰ ਕਲੇਰਾਂ ਵਿਖੇ ਸੰਤ ਬਾਬਾ ਹਰਭਜਨ ਸਿੰਘ ਨਾਨਕਸਰ, ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨਾਲ ਬਕਾਇਦਾ ਮੀਟਿੰਗ ਕੀਤੀ ਅਤੇ ਇਸ ਸਬੰਧ ਵਿਚ ਇਕੱਤਰਤਾ 5 ਜਨਵਰੀ ਨੂੰ ਨਾਨਕਸਰ ਵਿਖੇ ਬੁਲਾਈ ਜਿਸ ਵਿਚ ਸੰਤ ਸਮਾਜ, ਨਿਹੰਗ ਜਥੇਬੰਦੀਆਂ ਅਤੇ ਵੱਖ-ਵੱਖ ਸੰਪਰਦਾਇ ਦੇ ਆਗੂ ਸ਼ਾਮਿਲ ਹੋਣਗੇ।

ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਸਰਦਾਰਾ ਸਿੰਘ ਨਾਨਕਸਰ, ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰਧਾਨ ਭਾਈ ਅਮਰਜੀਤ ਸਿੰਘ ਚਾਵਲਾ, ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਗਿਆਨੀ ਹਰਦੀਪ ਸਿੰਘ, ਭਾਈ ਸੁਖਦੇਵ ਸਿੰਘ ਅਨੰਦਪੁਰ ਸਾਹਿਬ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,