ਸਿੱਖ ਖਬਰਾਂ

ਸੌਦਾ ਸਾਧ ਵੱਲੋਂ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸੁਣਵਾਈ ਕੱਲ ‘ਤੇ ਪਈ

April 19, 2015 | By

ਸਿਰਸਾ (18 ਅਪਰੈਲ ,2015): ਸਿਰਸਾ ਸਥਿਤ ਵਿਵਾਦਤ ਡੇਰਾ ਸੌਦਾ ਦੇ ਗੁਰਮੀਤ ਰਾਮ ਰਹੀਮ ਨੇ ਅੱਜ ਆਪਣੇ ਹੀ ਡੇਰੇ ਦੀ ਸਾਧਵੀ ਨਾਲ ਬਲਾਤਕਾਰ ਕਰਨ ਦੇ ਕੇਸ, ਡੇਰੇ ਦੇ ਸਾਬਕਾ ਮੈਨੇਜ਼ਰ ਰਣਜੀਤ ਸਿੰਘ ਅਤੇ ਸਿਰਸਾ ਦੇ ਪੂਰਾ ਸੱਚ ਅਖਬਾਰ ਦੇ ਸੰਪਾਦਕ (ਪੱਤਰਕਾਰ) ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਸੀਬੀਆਈ ਅਦਲਾਤ ਪੰਚਕੂਲਾ ਵਿੱਚ ਵੀਡੀਅੁ ਕਾਨਫਰੰਸ ਦੇ ਜਰੀਏ ਪੇਸ਼ੀ ਭੁਗਤੀ।

ਰਾਮ ਰਹੀਮ

ਰਾਮ ਰਹੀਮ

ਸਾਧਵੀ ਜਬਰ ਜਨਾਹ ਮਾਮਲੇ ਵਿਚ ਸੀ. ਬੀ. ਆਈ ਕੋਰਟ ਵਿੱਚ ਸੀ. ਐਫ. ਐਸ. ਐਲ ਚੰਡੀਗੜ੍ਹ ਦੁਆਰਾ ਸਾਧਵੀ ਦੁਆਰਾ ਲਿਖੇ ਗਏ ਪੱਤਰ ‘ਤੇ ਆਪਣੀ ਰਿਪੋਰਟ ਪੇਸ਼ ਕੀਤੀ । ਸੀ. ਐਫ. ਐਸ. ਐਲ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਾਂਚ ਲਈ ਪੇਸ਼ ਕੀਤੀ ਗਈ ਸਮੱਗਰੀ ਨਾਕਾਫੀ ਹੈ, ਜਿਸ ਕਾਰਨ ਹਸਤਾਖਰ ਮਿਲਾਉਣਾ ਸੰਭਵ ਨਹੀਂ ਹੈ, ਜਿਸਦੇ ਚੱਲਦੇ ਸਾਧਵੀ ਜਬਰ ਜਨਾਹ ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ‘ਤੇ ਅੱਗੇ ਪੈ ਗਈ ਅਤੇ ਹੋਰ ਦੋ ਮਾਮਲਿਆਂ ਸਬੰਧੀ ਸੁਣਵਾਈ 2 ਮਈ ਨੂੰ ਹੋਵੇਗੀ।

ਪੇਸ਼ੀ ਭੁਗਤਣ ਲਈ ਸੌਦਾ ਸਾਧ ਆਪਣੇ ਲਾਮ ਲਸ਼ਕਰ ਅਤੇ ਆਪਣੇ ਚੇਲਿਆਂ, ਲੱਠਮਾਰਾ ਨਾਲ ਸਿਰਸਾ ਦੀ ਅਦਾਲਤ ਵਿੱਚ ਪੇਸ਼ ਹੋਇਆਂ , ਜਿੱਥੋਂ ਉਸਨੇ ਸੀਬੀਆਈ ਅਦਾਲਤ ਪੰਚਕੁਲ਼ਾ ਵਿੱਚ ਚੱਲ ਰਹੀ ਕਾਰਵਾਈ ਵਿੱਚ ਵੀਡੀਓੁ ਕਾਨਫਰੰਸ ਰਾਹੀਂ ਆਪਣੀ ਹਾਜ਼ਰੀ ਲੁਆਈ।

ਪੇਸ਼ੀ ਦੌਰਾਨ ਪੁਲੀਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਡੇਰਾ ਪ੍ਰੇਮੀ ਵੱਡੀ ਗਿਣਤੀ ਵਿੱਚ ਅਦਾਲਤ ਦੇ ਬਾਹਰ ਅਤੇ ਅਦਾਲਤ ਨੂੰ ਜਾਣ ਵਾਲੀ ਸੜਕ ’ਤੇ ਪੇਸ਼ੀ ਭੁਗਤਣ ਤੱਕ ਤਾਇਨਾਤ ਰਹੇ।

ਸੌਦਾ ਸਾਧ ਅੱਜ ਸਾਧਵੀ ਦੇ ਸਰੀਰਕ ਸ਼ੋਸ਼ਣ ਦੇ ਮਾਮਲੇ ਤੋਂ ਇਲਾਵਾ ‘ਪੂਰਾ ਸੱਚ’ ਅਖ਼ਬਾਰ ਦੇ ਬਾਨੀ ਤੇ ਸੰਪਾਦਕ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਤੋਂ ਇਲਾਵਾ ਡੇਰੇ ਦੇ ਹੀ ਇੱਕ ਸਾਬਕਾ ਸ਼ਰਧਾਲੂ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਇਆ।

ਸੌਦਾ ਸਾਧ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਪੇਸ਼ੀਆਂ ਸਿਰਸਾ ਦੀ ਅਦਾਲਤ ਵਿੱਚ ਬਣੇ ਇੱਕ ਵਿਸ਼ੇਸ਼ ਵੀਡੀਓ ਕਾਨਫਰੰਸਿੰਗ ਰੂਮ ਜ਼ਰੀਏ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਭੁਗਤੀਆਂ ਜਾ ਰਹੀਆਂ ਹਨ। ਪੇਸ਼ੀ ਦੌਰਾਨ ਜਿੱਥੇ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਉੱਥੇ ਹੀ ਡੇਰਾ ਪ੍ਰੇਮੀ ਵੀ ਵੱਡੀ ਗਿਣਤੀ ਵਿੱਚ ਅਦਾਲਤ ਦੇ ਬਾਹਰ ਬਰਨਾਲਾ ਰੋਡ ਤੇ ਅਦਾਲਤ ਨੂੰ ਜਾਣ ਵਾਲੇ ਰਾਹ ’ਤੇ ਤਾਇਨਾਤ ਰਹੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: