ਆਮ ਖਬਰਾਂ » ਕੌਮਾਂਤਰੀ ਖਬਰਾਂ » ਸਿਆਸੀ ਖਬਰਾਂ

ਦੁਬਈ ’ਚ ਬੰਦ 11 ਦਲਿਤ ਨੌਜਵਾਨਾਂ ਨੂੰ ਭਾਰਤ ਲਿਆਂਦਾ ਜਾਵੇ: ਰਾਜੇਸ਼ ਬਾਘਾ

February 9, 2016 | By

ਪੰਜਾਬ ਐਸ.ਸੀ. ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਦੁਬਈ ਦੀ ਜੇਲ੍ਹ ’ਚ ਬੰਦ ਪੰਜਾਬੀ ਦਲਿਤ ਨੌਜਵਾਨਾਂ ਨੂੰ ਭਾਰਤ ਲਿਆਉਣ ਲਈ ਪੱਤਰ ਲਿਖਿਆ ਹੈ।

ਰਾਜੇਸ਼ ਬਾਘਾ

ਰਾਜੇਸ਼ ਬਾਘਾ

ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਪੰਜਾਬੀ ਦਲਿਤ ਨੌਜਵਾਨ ਆਪਣੇ ਚੰਗੇਰੇ ਭਵਿੱਖ ਤੇ ਰੋਜੀ-ਰੋਟੀ ਕਮਾਉਣ ਹਿੱਤ ਦੁਬਈ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਮਾਤਾ-ਪਿਤਾ ਤੇ ਰਿਸ਼ਤੇਦਾਰਾਂ ਨੇ ਇਹ ਮਾਮਲਾ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਹੈ ਅਤੇ ਕਮਿਸ਼ਨ ਨੇ ਇਸ ਮਾਮਲੇ ਸਬੰਧੀ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਨਿੱਜੀ ਦਖਲ ਦੇਣ ਲਈ ਪੱਤਰ ਲਿਖਿਆ ਹੈ।

ਸ੍ਰੀ ਬਾਘਾ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਾਨੂੰਨ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ’ਚ ਵੀ ਇਸੇ ਕਾਰਜ ਨੂੰ ਬਾਖੂਬੀ ਨਿਭਾਉਂਦਾ ਰਹੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,