ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਖਿਲਾਫ ਫੈਸਲਾ; ਕਿਹਾ ਲਿੰਕ ਨਹਿਰ ਬਣੇਗੀ; ਅਮਰਿੰਦਰ ਵਲੋਂ ਅਸਤੀਫਾ

November 10, 2016 | By

ਨਵੀਂ ਦਿੱਲੀ: ਸਤਲੁਜ ਯਮੁਨਾ ਲੰਿਕ ਨਹਿਰ ਦੇ ਮਸਲੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਦੇ ਖਿਲਾਫ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦਾ ਪਾਣੀਆਂ ਸੰਬੰਧੀ ਸਮਝੌਤਾ ਰੱਦ ਕਰਨ ਦਾ ਐਕਟ 2004 ਗੈਰ-ਕਾਨੂੰਨੀ ਹੈ। ਸਤਲੁਜ-ਯਮੁਨਾ ਲੰਿਕ ਨਹਿਰ ਬਣੇਗੀ। ਇਹ ਫੈਸਲਾ ਅੱਜ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕੀਤਾ ਹੈ। ਇਸ ਫੈਸਲੇ ਦੇ ਵਿਰੋਧ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਸੰਸਦ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸੁਪਰੀਮ ਕੋਰਟ ਨੇ ਇਹ ਰਾਏ ਰਾਸ਼ਟਰਪਤੀ ਦੇ ਰੈਫਰੈਂਸ ‘ਤੇ ਦਿੱਤੀ ਹੈ। ਹੁਣ ਸੁਪਰੀਮ ਕੋਰਟ ਦਾ 2002 ਅਤੇ 2004 ਦਾ ਉਹ ਫੈਸਲਾ ਪ੍ਰਭਾਵੀ ਹੋ ਗਿਆ ਹੈ, ਜਿਸ ਵਿਚ ਕੇਂਦਰ ਸਰਕਾਰ ਨੂੰ ਨਹਿਰ ਦਾ ਕਬਜ਼ਾ ਲੈ ਕੇ ਲੰਿਕ ਨਹਿਰ ਨੂੰ ਮੁਕੰਮਲ ਕਰਨਾ ਹੈ।

ਭਾਰਤੀ ਸੁਪਰੀਮ ਕੋਰਟ (ਫਾਈਲ ਫੋਟੋ)

ਭਾਰਤੀ ਸੁਪਰੀਮ ਕੋਰਟ (ਫਾਈਲ ਫੋਟੋ)

ਭਾਰਤੀ ਰਾਸ਼ਟਪਤੀ ਨੇ ਸੁਪਰੀਮ ਕੋਰਟ ਤੋਂ ਚਾਰ ਸਵਾਲਾਂ ਦੇ ਜਵਾਬ ਮੰਗੇ ਸੀ:

1. ਕੀ ਪੰਜਾਬ ਦਾ ਪਾਣੀਆਂ ਸੰਬੰਧੀ ਸਮਝੌਤਾ ਰੱਦ ਕਰਨ ਦਾ ਕਾਨੂੰਨ 2004 ਸੰਵਿਧਾਨ ਮੁਤਾਬਕ ਠੀਕ ਹੈ?

2. ਕੀ ਇਹ ਐਕਟ ਅੰਤਰਰਾਜੀ ਵਾਟਰ ਡਿਸਪਿਊਟ ਐਕਟ 1956 ਅਤੇ ਪੰਜਾਬ ਪੁਨਰਗਠਨ ਐਕਟ 1966 ਦੇ ਤਹਿਤ ਠੀਕ ਹੈ?

3. ਕੀ ਪੰਜਾਬ ਨੇ ਰਾਵੀ ਬਿਆਸ ਬੇਸਿਨ ਨੂੰ ਲੈ ਕੇ 1981 ਦੇ ਸਮਝੌਤੇ ਨੂੰ ਠੀਕ ਨਿਯਮਾਂ ਮੁਤਾਬਕ ਰੱਦ ਕੀਤਾ ਹੈ?

4. ਕੀ ਪੰਜਾਬ ਇਸ ਕਾਨੂੰਨ ਦੇ ਤਹਿਤ 2002 ਅਤੇ 2004 ‘ਚ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਤੋਂ ਆਜ਼ਾਦ ਹੋ ਗਿਆ ਹੈ?

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SCI Says Punjab Law Scrapping Water Sharing With Other States Not Legal ….

SCI Rules Against Punjab in Presidential Reference on SYL Canal & PTAA Issue …

ਸੁਪਰੀਮ ਕੋਰਟ ਨੇ ਆਪਣੀ ਰਾਏ ‘ਚ ਇਨ੍ਹਾਂ ਸਵਾਲਾਂ ਦੇ ਨਕਾਰਾਤਮਕ ਜਵਾਬ ਦਿੱਤੇ ਹਨ।ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਦੇ ਵਿਚ ਪਾਣੀ ਦੀ ਵੰਡ ਕਰਨ ਦਾ ਇਹ ਸਮਝੌਤਾ 60 ਸਾਲ ਪੁਰਾਣਾ ਹੈ।

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਬੜਾ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 LAF ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ (59.5 LAF) ਰਾਜਸਥਾਨ (86 LAF), ਅਤੇ ਦਿੱਲੀ (2 LAF) ਨੂੰ ਗੈਰ-ਕਾਨੂੰਨੀ ਸਮਝੌਤਿਆਂ ਰਾਹੀ ਵੱਡੀ ਮਾਤਰਾ ਵਿੱਚ ਦਿੱਤੇ ਪਾਣੀ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਸੰਬੰਧਤ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,