ਸਿੱਖ ਖਬਰਾਂ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

September 17, 2015 | By

ਦੇਵੀਗੜ੍ਹ ( 16 ਸਤੰਬਰ, 2015): ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਪ੍ਰਿੰਸੀਪਲ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋ. ਬ੍ਰਿਜਪਾਲ ਸਿੰਘ ਅਤੇ ਗੁਰੂ ਗ੍ਰੰਥ ਸਹਿਬ ਅਧਿਐਨ ਵਿਭਾਗ ਦੇ ਪ੍ਰੋਫ਼ੈਸਰ ਸਰਬਜਿੰਦਰ ਸਿੰਘ ਬੁਲਾਰਿਆਂ ਵਜੋਂ ਪੁੱਜੇ।

ਸੈਮੀਨਰ ਮੌਕੇ ਪ੍ਰੋਫ਼ੈਸਰ ਬ੍ਰਿਜਪਾਲ ਸਿੰਘ ਅਤੇ ਪ੍ਰੋਫ਼ੈਸਰ ਸਰਬਜਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਨਰਿੰਦਰ ਕੌਰ ਤੇ ਡਾ. ਤੇਜਿੰਦਰ ਪਾਲ ਸਿੰਘ

ਸੈਮੀਨਰ ਮੌਕੇ ਪ੍ਰੋਫ਼ੈਸਰ ਬ੍ਰਿਜਪਾਲ ਸਿੰਘ ਅਤੇ ਪ੍ਰੋਫ਼ੈਸਰ ਸਰਬਜਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਨਰਿੰਦਰ ਕੌਰ ਤੇ ਡਾ. ਤੇਜਿੰਦਰ ਪਾਲ ਸਿੰਘ

ਪ੍ਰੋ. ਬਿਰਜਪਾਲ ਸਿੰਘ ਨੇ ਗੁਰੂ ਗ੍ਰੰਥ ਸਹਿਬ ਜੀ ਦੇ ਅਧਿਆਤਮਕ ਫਲਸਫੇ ਦੇ ਵੱਖ-ਵੱਖ ਪਹਿਲੂਆਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਕਿਵੇਂ ਇਹ ਫਲਸਫਾ ਮਨੁੱਖ ਦੇ ਵਿਹਾਰਕ ਜੀਵਨ ਵਿੱਚ ਸਹਾਈ ਸਾਬਿਤ ਹੁੰਦਾ ਹੈ। ਪ੍ਰੋ. ਸਰਬਜਿੰਦਰ ਸਿੰਘ ਨੇ ਵਿਸ਼ਵ ਧਰਮ ਦਰਸ਼ਨ ਵਿੱਚ ਗੁਰੂ ਗ੍ਰੰਥ ਸਹਿਬ ਦੇ ਸਥਾਨ ਬਾਰੇ ਚਰਚਾ ਕਰਦਿਆ ਦੱਸਿਆ ਕਿ ਗੁਰੂ ਗ੍ਰੰਥ ਸਹਿਬ ਦਾ ਫਲਸਫਾ ਹਰ ਤਰ੍ਹਾਂ ਦੇ ਸ਼ੰਕਿਆਂ ਤੋਂ ਮੁਕਤ ਅਤੇ ਤਰਕ ਦੇ ਆਧਾਰਿਤ ਹੈ।

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਹਿਬ ਦਾ ਫਲਸਫਾ ਮਨੁੱਖ ਨੂੰ ਹਰ ਤਰ੍ਹਾਂ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਵਾਲਾ ਹੈ ਅਤੇ ਜੀਵਨ ਲਈ ਇੱਕ ਸਚਾਰੂ ਅਤੇ ਉਸਾਰੂ ਸੇਧ ਦੇਣ ਵਾਲਾ ਹੈ। ਪ੍ਰਿੰਸੀਪਲ ਡਾ. ਨਰਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ, ਜਦੋਂਕਿ   ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਤੇਜਿੰਦਰਪਾਲ ਸਿੰਘ ਅਤੇ ਮਨਪ੍ਰੀਤ ਕੌਰ ਸੋਢੀ ਨੇ ਸਭ ਦਾ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: