ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

40 ਸਾਲ ਕਾਂਗਰਸ ‘ਚ ‘ਸੇਵਾ’ ਕਰਨ ਵਾਲੇ ਸਿਬੀਆ ਲਈ ਹੁਣ ਕਾਂਗਰਸ ਵਿਰੋਧੀ ਪਾਰਟੀ ਅਤੇ ਅਕਾਲੀ ‘ਆਪਣੇ’ ਬਣੇ

December 25, 2016 | By

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਹੋਰ ਕਈ ਕਾਂਗਰਸੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਿਬੀਆ ਨੂੰ ਪ੍ਰੈਸ ਕਾਨਫ਼ਰੰਸ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਸੁਰਿੰਦਪਾਲ ਸਿੰਘ ਸਿਬੀਆ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਸੁਖਬੀਰ ਬਾਦਲ

ਸੁਰਿੰਦਪਾਲ ਸਿੰਘ ਸਿਬੀਆ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਸੁਖਬੀਰ ਬਾਦਲ

ਬਰਨਾਲਾ ਤੋਂ ਅਕਾਲੀ ਦਲ ਦੇ ਆਗੂ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਦੇ ਚੋਣ ਲੜਨ ਦੇ ਚਰਚੇ ਸਨ ਪਰ ਕਾਨਫ਼ਰੰਸ ਵਿੱਚ ਹੀ ਸ਼ਾਮਲ ਗੁਪਤਾ ਨੇ ਕਿਹਾ ਕਿ ਸਰੀਰਕ ਕਾਰਨਾਂ ਕਾਰਨ ਉਹ ਚੋਣ ਲੜਨ ਤੋਂ ਅਸਮਰੱਥ ਸਨ ਅਤੇ ਹੁਣ ਉਹ ਸਿਬੀਆ ਨੂੰ ਜਿਤਾਉਣ ਲਈ ਕੰਮ ਕਰਨਗੇ। ਸੁਖਬੀਰ ਬਾਦਲ ਨੇ ਕਿਹਾ ਕਿ ਕਈ ਕਾਂਗਰਸੀ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਆ ਰਹੇ ਹਨ ਅਤੇ ਅਗਲੇ ਦਿਨੀਂ ਕਈ ਹੋਰ ਧਮਾਕੇ ਹੋਣਗੇ।

ਇਸ ਮੌਕੇ ਸਿਬੀਆ ਨੇ ਕਿਹਾ ਕਿ ਪਿਛਲੇ 40 ਸਾਲਾਂ ਤੋਂ ਕਾਂਗਰਸ ਦੀ ਸੇਵਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਹਿਸੂਸ ਹੋ ਗਿਆ ਹੈ ਕਿ ਹੁਣ ਕੈਪਟਨ ਦੀ ਅਗਵਾਈ ਹੇਠ ਪਾਰਟੀ ਵਿੱਚ ਟਕਸਾਲੀ ਆਗੂਆਂ ਦੀ ਨਹੀਂ, ਸਗੋਂ ਧਨਾਢਾਂ ਦੀ ਸੁਣਵਾਈ ਹੁੰਦੀ ਹੈ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਮਾਨ, ਸਕੱਤਰ ਸੰਦੀਪ ਬਾਂਸਲ ਆਦਿ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,