ਵਿਦੇਸ਼ » ਸਿੱਖ ਖਬਰਾਂ

ਸੰਯੁਕਤ ਰਾਸ਼ਟਰ ਦੇ ਬਾਹਰ ਪ੍ਰਦਰਸ਼ਨ; ‘ਸਿੱਖਸ ਫਾਰ ਜਸਟਿਸ’ ਨੇ ਕੀਤੀ ਪੰਜਾਬ ਵਿੱਚ ਰਾਇਸ਼ੁਮਾਰੀ ਦੀ ਮੰਗ

October 13, 2016 | By

ਨਿਊਯਾਰਕ: ਸਿੱਖ ਭਾਈਚਾਰੇ ਦੇ ਕਈ ਮੈਂਬਰਾਂ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਤੇ ਪੰਜਾਬ ਵਾਸੀਆਂ ’ਤੇ ਇਸ ਦੇ ਅਸਰ ਬਾਰੇ ਆਪਣੀ ਚਿੰਤਾ ਜਾਹਰ ਕਰਦਿਆਂ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਬੀਤੇ ਦਿਨ ‘ਸੇਵ ਪੰਜਾਬ ਰੈਲੀ’ ਸਿੱਖਸ ਫਾਰ ਜਸਟਿਸ ਨੇ ਨਾਗਰਿਕ ਅਧਿਕਾਰ ਸਮੂਹਾਂ ਤੇ ਉੱਤਰੀ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਮਿਲ ਕੇ ਕੀਤੀ।

ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਸਿੱਖ

ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਸਿੱਖ

ਇਸ ਰੈਲੀ ਦੌਰਾਨ ਪੰਜਾਬ ਵਿੱਚ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਵੀ ਕੀਤੀ ਗਈ। ਸੰਯੁਕਤ ਰਾਸ਼ਟਰ ਹੈੱਡ ਕੁਆਰਟਰ ਸਾਹਮਣੇ ਬਣੀ ਸੜਕ ’ਤੇ ਕੀਤੀ ਗਈ ਇਸ ਰੈਲੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ਲਿਖਿਆ ਸੀ, ‘ਭਾਰਤ ਦੀਆਂ ਰਾਸ਼ਟਰਵਾਦੀ ਤਾਕਤੋ ਜੰਗ ਛੱਡੋ’ ਅਤੇ ‘ਪੰਜਾਬ ਵਿੱਚ ਰਾਇਸ਼ੁਮਾਰੀ ਦਾ ਸਮਰਥਨ ਕਰੋ।’ ਸਿੱਖਸ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਵਿੱਚ ਉਰੂਗੁਏ ਦੇ ਸਥਾਨਕ ਮਿਸ਼ਨ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।

ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੰਜਾਬ ਵਿੱਚ ਹਜ਼ਾਰਾਂ ਸਿੱਖ ਕਿਸਾਨਾਂ ਨੂੰ ਘਰ ਖਾਲੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਹ ਸ਼ਰਨਾਰਥੀ ਬਣ ਰਹੇ ਹਨ। ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਨੇ ਕਿਹਾ ਕਿ ਜੰਗ ਕੋਈ ਹੱਲ ਨਹੀਂ ਹੈ ਤੇ ਪੰਜਾਬ ਵਿੱਚ ਰਾਇਸ਼ੁਮਾਰੀ ਕਰਵਾਈ ਜਾਣੀ ਚਾਹੀਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,