ਵਿਦੇਸ਼

‘ਦੇਸ਼ਧ੍ਰੋਹ’ ਦੇ ਮੁਕੱਦਮੇ ਤੋਂ ਬਾਅਦ ਸਿੱਖਸ ਫਾਰ ਜਸਟਿਸ ਨੇ ਲਿਖਿਆ ਕੈਪਟਨ ਅਮਰਿੰਦਰ ਨੂੰ ਪੱਤਰ

By ਸਿੱਖ ਸਿਆਸਤ ਬਿਊਰੋ

July 08, 2017

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਪੁਲਿਸ ਵਲੋਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਅਤੇ 4 ਹੋਰ ਸਿੱਖਾਂ ‘ਤੇ ‘ਦੇਸ਼ਧ੍ਰੋਹ’ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।

ਮੁਕੱਦਮਾ ਦਰਜ ਹੋਣ ਤੋਂ ਬਾਅਦ ਸਿੱਖਸ ਫਾਰ ਜਸਟਿਸ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਵਿਚ ਸਿੱਖਸ ਫਾਰ ਜਸਟਿਸ ਵਲੋਂ ਕਿਹਾ ਗਿਆ ਕਿ ਉਹ ਭਾਰਤ ਦੇ ਕਬਜ਼ੇ ਵਾਲੇ ਪੰਜਾਬ ‘ਚ ਭਾਰਤੀ ਸਰਕਾਰ ਦੇ ਕਾਨੂੰਨ ਨੂੰ ਮਾਨਤਾ ਨਹੀਂ ਦਿੰਦੇ। ਪੱਤਰ ‘ਚ ਕਿਹਾ ਗਿਆ ਕਿ ਕੌਮਾਂਤਰੀ ਕਾਨੂੰਨਾਂ ਤਹਿਤ ਕਿਸੇ ਇਲਾਕੇ ਦੇ ਮੂਲ ਵਾਸੀ ਖੁਦਮੁਖਤਿਆਰੀ ਅਤੇ ਪ੍ਰਭੂਸੱਤਾ ਦਾ ਅਧਿਕਾਰ ਰੱਖਦੇ ਹਨ। ਸਿੱਖਸ ਫਾਰ ਜਸਟਿਸ ਨੇ ਦੁਹਰਾਇਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੰਜਾਬ ‘ਤੇ ਗ਼ੈਰਕਾਨੂੰਨੀ ਕਾਬਜ਼ ਮੰਦੇ ਹਨ, ਇਸ ਤੋਂ ਵੱਧ ਕੁਝ ਨਹੀਂ।

ਸਬੰਧਤ ਖ਼ਬਰ: ਦੇਸ਼ ਧਰੋਹ ਮਾਮਲੇ ਵਿੱਚ ਮੋਹਾਲੀ ਅਦਾਲਤ ਵੱਲੋਂ ਕੈਪਟਨ ਸਰਕਾਰ ਨੂੰ ਝਟਕਾ …

ਸਿੱਖਸ ਫਾਰ ਜਸਟਿਸ ਵਲੋਂ ਲਿਖੇ ਗਏ ਪੱਤਰ ‘ਚ 1947 ਤੋਂ ਹੁਣ ਤਕ ਸਿੱਖਾਂ ‘ਤੇ ਭਾਰਤ ਵਲੋਂ ਕੀਤੇ ਜ਼ੁਲਮਾਂ ਅਤੇ 1994 ਦੇ ‘ਅੰਮ੍ਰਿਤਸਰ ਐਲਾਨਨਾਮੇ’ ‘ਤੇ ਕੈਪਟਨ ਦੇ ਹਸਤਾਖਰਾਂ ਦਾ ਜ਼ਿਕਰ ਕੀਤਾ ਗਿਆ ਹੈ।

ਸਬੰਧਤ ਖ਼ਬਰ: ਅਮਰਿੰਦਰ ਦੇ ਹੁਕਮਾਂ ‘ਤੇ ‘ਸਿੱਖਸ ਫਾਰ ਜਸਟਿਸ’ ਦੇ ਪਨੂੰ ਅਤੇ 4 ਹੋਰਾਂ ‘ਤੇ ‘ਦੇਸ਼ਧ੍ਰੋਹ’ ਦਾ ਮੁਕੱਦਮਾ ਦਰਜ …

ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ ਲਈ ਸਿੱਖਸ ਫਾਰ ਜਸਟਿਸ ਵਲੋਂ ਕੈਪਟਨ ਅਮਰਿੰਦਰ ਨੂੰ ਲਿਖੇ ਪੱਤਰ ਦੀ ਕਾਪੀ ਛਾਪ ਰਹੇ ਹਾਂ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: