ਖਾਸ ਖਬਰਾਂ

ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਸਬੰਧੀ ਫੈਸਲੇ ’ਤੇ ਵਿਚਾਰ ਲਈ ਇਕੱਤਰਤਾ 12 ਜੁਲਾਈ ਨੂੰ

By ਸਿੱਖ ਸਿਆਸਤ ਬਿਊਰੋ

July 10, 2018

ਅੰਮ੍ਰਿਤਸਰ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ 12 ਜੁਲਾਈ ਨੂੰ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਲੋਹ ਟੋਪ ਲਾਜ਼ਮੀ ਕਰਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ, ਕਿਉਂਕਿ ਸਿੱਖ ਮਰਿਯਾਦਾ ਮੁਤਾਬਿਕ ਸਿੱਖ ਲਈ ਕਿਸੇ ਵੀ ਤਰ੍ਹਾਂ ਦੀ ਟੋਪ ਪਹਿਨਣ ’ਤੇ ਮਨਾਹੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ 12 ਜੁਲਾਈ ਨੂੰ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਹੋਵੇਗੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਦੌਰਾਨ ਚੰਡੀਗੜ੍ਹ ’ਚ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਲੋਹ ਟੋਪ ਪਹਿਨਣ ਦੇ ਫੈਸਲੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: