ਖਾਸ ਖਬਰਾਂ

ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੇ ਫਿਲਮ ਜਾਰੀ ਹੋਣ ਦੇ ਰੋਸ ਵਜੋਂ ਕੱਲ (13 ਅਪ੍ਰੈਲ) ਨੂੰ ਵਿਿਦਅਕ ਅਦਾਰੇ ਬੰਦ ਕੀਤੇ

By ਸਿੱਖ ਸਿਆਸਤ ਬਿਊਰੋ

April 12, 2018

ਚੰਡੀਗੜ: ਵਿਵਾਦਤ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਇਸ ਨਾਲ ਸਬੰਧਤ ਸਮੂਹ ਵਿਿਦਅਕ ਅਦਾਰੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਿਿਦਅਕ ਅਦਾਰੇ ਦਿਨ ਸ਼ੁਕਰਵਾਰ 13 ਅਪ੍ਰੈਲ ਨੂੰ ਬੰਦ ਰੱਖਣ ਦਾ ਐਲਾਣ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਫਿਲਮ ਦੇ ਰੀਲੀਜ਼ ਹੋਣ ‘ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਅਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ਼ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: