ਮਹਾਰਾਜ਼ਾ ਰਣਜੀਤ ਸਿੰਘ

ਸਿੱਖ ਖਬਰਾਂ

ਮਹਾਰਾਜ਼ਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

By ਸਿੱਖ ਸਿਆਸਤ ਬਿਊਰੋ

March 03, 2016

ਅੰਮਿ੍ਤਸਰ (2 ਮਾਰਚ, 2016): ਸ਼੍ਰੋਮਣੀ ਕਮੇਟੀ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਮੌਕੇ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ ਹੈ ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖਬਰ ਅਨੁਸਾਰ ਵਧੀਕ ਸਕੱਤਰ ਸ: ਦਿਲਜੀਤ ਸਿੰਘ ਨੇ ਦੱਸਿਆ ਕਿ ਚਾਹਵਾਨ ਯਾਤਰੀਆਂ ਦੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਆਧਾਰ ਕਾਰਡ ‘ਚੋਂ ਕਿਸੇ ਇਕ ਦੀ ਫੋਟੋ ਕਾਪੀ ਮੰਗਵਾਈ ਗਈ ਹੈ ਤਾਂ ਜੋ ਵੀਜ਼ਾ ਲੱਗਣ ਵਾਸਤੇ ਉਨ੍ਹਾਂ ਦੇ ਪਾਸਪੋਰਟ ਲਿਸਟ ‘ਚ ਸ਼ਾਮਿਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ ।

ਇਸ ਵਾਰ ਜਿੱਥੇ ਸ਼੍ਰੋਮਣੀ ਕਮੇਟੀ ਅਨੁਸਾਰ ਪੰਜਵੀਂ ਪਾਤਸ਼ਾਹੀ ਦਾ ਸ਼ਹੀਦੀ ਦਿਹਾੜਾ 8 ਜੂਨ ਨੂੰ ਮਿਥਿਆ ਗਿਆ ਹੈ ਓਥੇ ਪਾਕਿਸਤਾਨ ਦੇ ਬਹੁਤੇ ਸਿੱਖ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਾ ਮਨਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: