ਸਿਆਸੀ ਖਬਰਾਂ » ਸਿੱਖ ਖਬਰਾਂ

ਮੋਗਾ ਪੁਲਿਸ ਵਲੋਂ ਨਾਬਾਲਿਗ ਸਿੱਖ ਨੌਜਵਾਨ ‘ਤੇ ਦਰਜ਼ ਪਰਚਿਆਂ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

June 4, 2017 | By

ਅੰਮ੍ਰਿਤਸਰ: ਪਿੰਡ ਬੁਲਾਡੇਵਾਲਾ ਦੇ ਗੁਰਦੀਪ ਸਿੰਘ ਨਾਂ ਦੇ ਨਾਬਾਲਿਗ ਸਿੱਖ ਨੌਜਵਾਨ ‘ਤੇ ਮੋਗਾ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਕੀਤੀ ਗਈ ਧੱਕੇਸ਼ਾਹੀ, ਵਧੀਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ।

ਗੁਰਪ੍ਰੀਤ ਸਿੰਘ ਮੋਗਾ

ਗੁਰਪ੍ਰੀਤ ਸਿੰਘ ਮੋਗਾ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ‘ਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਿਛਲੇ ਦਿਨੀਂ ਸ਼ਿਵ ਸੈਨੀਆਂ ਦੀ ਸ਼ਿਕਾਇਤ ‘ਤੇ ਮੋਗਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨਾਬਾਲਿਗ ਸਿੱਖ ਨੋਜਵਾਨ ‘ਤੇ ਪਾਏ ਝੂਠੇ ਮੁਕੱਦਮੇ ਰੱਦ ਕਰਵਾਉਣ ਲਈ ਉਹ ਪੰਜਾਬ ਦੇ ਡੀ.ਜੀ.ਪੀ. ਨਾਲ ਗੱਲ ਕਰਕੇ ਪੁਲਿਸ ਵੱਲੋਂ ਸਿੱਖ ਨੌਜਵਾਨ ‘ਤੇ ਕੀਤੀ ਗਈ ਧੱਕੇਸ਼ਾਹੀ ਦੇ ਖ਼ਿਲਾਫ਼ ਅਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਨਾਬਾਲਿਗ ਸਿੱਖ ਨੌਜਵਾਨ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਫੋਟੋ ‘ਤੇ ਅਪਸ਼ਬਦ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਦਾ ਵਿਰੋਧ ਕੀਤਾ ਸੀ, ਜੋ ਕਿਸੇ ਵੀ ਤਰ੍ਹਾਂ ਗੁਨਾਹ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਥੇ ਸਮੂਹ ਸਿੱਖ ਸੰਗਤਾਂ ਬਹੁਤ ਹੀ ਸਤਿਕਾਰ ਨਾਲ ਆਪਣੇ ਸ਼ਹੀਦਾਂ ਦਾ 6 ਜੂਨ ਘੱਲੂਘਾਰਾ ਦਿਵਸ ਮਨਾ ਰਹੀਆਂ ਹਨ ਉਥੇ ਸ਼ਰਾਰਤੀ ਅਨਸਰ ਕਿਸੇ ਨਾ ਕਿਸੇ ਬਹਾਨੇ ਸਿੱਖਾਂ ਨਾਲ ਵਿਰੋਧ ਦੀ ਭਾਵਨਾ ਨਾਲ ਇਹੋ ਜਿਹੀਆਂ ਨਾ-ਸਹਿਣਯੋਗ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਇਸ ਮਾਮਲੇ ਵਿਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ਼ ਕਰਕੇ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,