ਵਿਦੇਸ਼ » ਸਿਆਸੀ ਖਬਰਾਂ

ਲੰਡਨ ਦੇ ਮੇਅਰ ਸਾਦਿਕ ਖਾਨ ਦਾ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

December 6, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਲੰਡਨ ਦੇ ਮੇਅਰ ਜਨਾਬ ਸਾਦਿਕ ਖਾਨ ਅੱਜ (6 ਦਸੰਬਰ, 2017) ਦਰਬਾਰ ਸਾਹਿਬ ਪਹੁੰਚੇ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰਣੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਜਨਾਬ ਸਾਦਿਕ ਖਾਨ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ, ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ ਅਤੇ ਕੁਝ ਸਮਾਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਨੇੜੇ ਡਿਓਢੀ ’ਤੇ ਜੂਨ 1984 ‘ਚ ਭਾਰਤੀ ਫੌਜ ਦੇ ਹਮਲੇ ਸਮੇਂ ਲੱਗੀਆਂ ਗੋਲੀਆਂ ਦੇ ਨਿਸ਼ਾਨ ਦਿਖਾਏ ਅਤੇ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਲੰਡਨ ਦੇ ਮੇਅਰ ਸਾਦਿਕ ਖਾਨ ਦਾ ਦਰਬਾਰ ਸਾਹਿਬ ਆਉਣ 'ਤੇ  ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਲੰਡਨ ਦੇ ਮੇਅਰ ਸਾਦਿਕ ਖਾਨ ਦਾ ਦਰਬਾਰ ਸਾਹਿਬ ਆਉਣ ‘ਤੇ
ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਉਨ੍ਹਾਂ ਇੰਗਲੈਂਡ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਨਾਬ ਸਾਦਿਕ ਖਾਨ ਨੂੰ ਲੋਈ, ਸਿਰੋਪਾਓ, ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,