ਵਿਦੇਸ਼ » ਸਿੱਖ ਖਬਰਾਂ

ਸਿੱਖ ਧਰਮ ਨੂੰ ਅਪਨਾਉਣ ਵਾਲੇ ਵਿਦੇਸ਼ੀ ਵਫ਼ਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

December 29, 2016 | By

ਅੰਮ੍ਰਿਤਸਰ: ਭਾਈ ਸਤਪਾਲ ਸਿੰਘ ਖਾਲਸਾ ਅਤੇ ਭਾਈ ਬਹਾਦਰ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਣਾਇਆ ਹੈ ਉਨ੍ਹਾਂ ਨੂੰ ਦਰਬਾਰ ਸਾਹਿਬ ਨਤਮਸਤਕ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਅਤੇ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਵਿਦੇਸ਼ੀ ਵਫਦ ਦੀ ਅਗਵਾਈ ਕਰਨ ਵਾਲੇ ਭਾਈ ਸਤਪਾਲ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਸਨਮਾਨਤ ਕਰਦੇ ਹੋਏ ਅੰਤ੍ਰਿੰਗ ਕਮੇਟੀ ਮੈਂਬਰ ਰਾਮ ਸਿੰਘ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਰੂਪ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ

ਵਿਦੇਸ਼ੀ ਵਫਦ ਦੀ ਅਗਵਾਈ ਕਰਨ ਵਾਲੇ ਭਾਈ ਸਤਪਾਲ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਸਨਮਾਨਤ ਕਰਦੇ ਹੋਏ ਅੰਤ੍ਰਿੰਗ ਕਮੇਟੀ ਮੈਂਬਰ ਰਾਮ ਸਿੰਘ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਰੂਪ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ

ਜ਼ਿਕਰਯੋਗ ਹੈ ਕਿ ਇਹ ਵਫਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਅਮਰੀਕਾ ਤੋਂ ਪਹੁੰਚਿਆ ਹੈ। ਵਫਦ ਵਿੱਚ ਸ਼ਾਮਲ ਮੈਂਬਰ ਅਮਰੀਕਾ, ਚੀਨ, ਅਰਜਨਟੀਨਾ, ਇਟਲੀ, ਰੂਸ, ਇੰਗਲੈਂਡ ਤੇ ਕੈਨੇਡਾ ਨਾਲ ਸਬੰਧਤ ਹਨ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਸਤਪਾਲ ਸਿੰਘ ਖਾਲਸਾ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਕਰਨ ਦੀ ਸ਼ਲਾਘਾ ਕੀਤੀ ਗਈ।

ਵਿਦੇਸ਼ੀ ਵਫਦ ਦੇ ਮੈਂਬਰਾਂ ਨੇ ਸਿੱਖ ਧਰਮ ਸਬੰਧੀ ਜਾਣਕਾਰੀ ਪ੍ਰਾਪਤ ਕਰਕੇ ਇਸ ਦੀਆਂ ਅਮੀਰ ਪਰੰਪਰਾਵਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸਿਮਰਜੀਤ ਸਿੰਘ ਮੀਤ ਸਕੱਤਰ, ਸੁਖਬੀਰ ਸਿੰਘ ਵਧੀਕ ਮੈਨੇਜਰ ਤੇ ਹੋਰ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,