February 27, 2018 | By ਸਿੱਖ ਸਿਆਸਤ ਬਿਊਰੋ
ਸੰਗਰੂਰ: ਪੰਥਕ ਸਫਾ ਵਿੱਚ ਇਹ ਖਬਰ ਬੜੇ ਦੁੱਖ ਨਾਲ ਪੜੀ ਜਾਵੇਗੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਸੀਨੀਅਰ ਆਗੂ ਸ. ਸੁਰਜੀਤ ਸਿੰਘ ਕਾਲਾਬੂਲਾ ਅੱਜ ਅਕਾਲ ਚਲਾਣਾ ਕਰ ਗਏ। ਉਹ ਬੀਤੇ ਕੁਝ ਦਿਨਾਂ ਤੋਂ ਬੀਮਾਰ ਸਨ ਅਤੇ ਗਲੋਬਲ ਹਾਰਟ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।
ਸ. ਸੁਰਜੀਤ ਸਿੰਘ ਕਾਲਾਬੂਲਾ ਦੀ ਇਕ ਪੁਰਾਣੀ ਤਸਵੀਰ
ਉਹ ਸਾਲ ਤੋਂ 2004 ਧੂਰੀ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ ਅਤੇ ਪ੍ਰੋਫੈਸਰ ਕਿਰਪਾਲ ਸਿੰਘ ਦੀ ਪ੍ਰਧਾਨਗੀ (2016-17) ਵੇਲੇ ਸ਼੍ਰੋ. ਗੁ. ਪ੍ਰ. ਕ. ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਰਹੇ ਸਨ।
ਪਰਵਾਰ ਵੱਲੋਂ ਉਨ੍ਹਾਂ ਕੇ ਕਨੇਡਾ ਰਹਿੰਦੇ ਪੁੱਤਰ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
Related Topics: Shiromani Akali Dal Amritsar (Mann), Shiromani Gurdwara Parbandhak Committee (SGPC)