ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜੱਥੇਦਾਰ ਨੰਦਗੜ੍ਹ ਨੂੰ ਅਹੁਦੇ ਤੋਂ ਹਟਾਉਣ ਲਈ ਫਿਰ ਕੀਤੀ ਮੰਗ

January 2, 2015 | By

ਤਲਵੰਡੀ ਸਾਬੋ (1 ਜਨਵਰੀ, 2015): 28 ਦਸੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਕੀਤੀ ਗਈ ਟਿੱਪਣੀ ਤੋਂ ਨਾਰਾਜ਼ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਫਿਰ ਤੋਂ ਮੰਗ ਕੀਤੀ ਜਥੇਦਾਰ ਨੰਦਗੜ੍ਹ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ।

ਤਖਤ ਸਾਹਿਬ ਦੇ ਮੈਨੇਜ਼ਰ ਨੂੰ ਮੰਗ ਪੱਤਰ ਸੌਪਦੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ

ਤਖਤ ਸਾਹਿਬ ਦੇ ਮੈਨੇਜ਼ਰ ਨੂੰ ਮੰਗ ਪੱਤਰ ਸੌਪਦੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ

ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੰਜ-ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ਸੀ, ਪਰ ਜਥੇਦਾਰ ਨੰਦਗੜ੍ਹ ਨੇ 5 ਜਨਵਰੀ ਨੂੰ ਵੱਖਰੇ ਤੌਰ ‘ਤੇ ਗੁਰਪੁਰਬ ਮਨਾਉਣ ਦਾ ਐਲਾਨ ਕੀਤਾ ਸੀ । ਜਦੋਂ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਤਾਂ ਇਸਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਕਿਹਾ ਸੀ ਕਿ ਇਹ ਨਗਰ ਕੀਰਤਨ ਆਰ. ਐੱਸ. ਐੱਸ ਦਾ ਸੀ ਤੇ ਇਸ ਵਿੱਚ ਸ਼ਮੂਲੀਅਤ ਕਰਨ ਵਾਲੇ ਆਰ.ਐੱਸ.ਐੱਸ ਦੇ ਏਜੰਟ ਸਨ ।

ਅੱਜ ਫਿਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਤਲਵੰਡੀ ਸਾਬੋ ਦੇ ਯਾਤਰੀ ਨਿਵਾਸ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੂੰ ਦੇਣ ਲਈ ਤਖ਼ਤ ਸਾਹਿਬ ਦੇ ਮੈਨੈਜਰ ਭਾਈ ਜਗਪਾਲ ਸਿੰਘ ਨੂੰ ਮੰਗ ਪੱਤਰ ਸੌਾਪਿਆ ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਤਿ੍ਗ ਕਮੇਟੀ ਮੈਂਬਰ ਸ. ਮੋਹਣ ਸਿੰਘ ਬੰਗੀ ਨੇ ਕਿਹਾ ਕਿ ਜਥੇਦਾਰ ਨੰਦਗੜ੍ਹ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਕਮੇਟੀ ਮੈਂਬਰਾਂ ਤੇ ਸਿੱਖ ਸੰਗਤ ਨੂੰ ਆਰ.ਐੱਸ.ਐੱਸ ਦਾ ਏਜੰਟ ਕਹਿਣਾ ਬਹੁਤ ਹੀ ਮੰਦਭਾਗਾ ਹੈ ।

ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਮੰਗ ਕੀਤੀ ਕਿ ਜਥੇਦਾਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ ਤੇ ਹੋ ਸਕੇ ਤੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ।

ਜਦੋਂ ਇਸ ਸਬੰਧੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਹ ਸਭ ਕੁੱਝ ਬਿਰਕਮੀ ਕੈਲੰਡਰ ਨੂੰ ਲਾਗੂ ਕਰਾਉਣ ਲਈ ਹੋ ਰਿਹਾ ਹੈ ਤੇ ਉਹ ਇਸਦਾ ਵਿਰੋਧ ਕਰ ਰਹੇ ਹਨ ਤੇ ਜਿਸ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਹੋ ਰਹੀ ਹੈ ।

ਉਨ੍ਹਾਂ ਕਿਹਾ ਕਿ ਭਾਵੇਂ ਕੁੱਝ ਵੀ ਹੋ ਜਾਵੇ ਉਹ ਆਪਣੇ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਾਉਣ ਵਾਲੇ ਫੈਸਲੇ ਤੋਂ ਪਿੱਛੇ ਨਹੀਂ ਹਟਣਗੇ ।

ਇਸ ਮੌਕੇ ਭਾਈ ਅਮਰੀਕ ਸਿੰਘ ਕੋਟਸ਼ਮੀਰ, ਗੁਰਤੇਜ ਸਿੰਘ ਢੱਡੇ, ਕੈਪਟਨ ਅਵਤਾਰ ਸਿੰਘ ਹਰਰਾਏਪੁਰ, ਹਰਬੰਤ ਸਿੰਘ ਦਾਤੇਵਾਸ, ਮੇਜਰ ਸਿੰਘ ਢਿੱਲੋਂ, ਜਗਜੀਤ ਸਿੰਘ ਖਾਲਸਾ, ਜਗਸੀਰ ਸਿੰਘ ਮਾਗੇਆਣਾ, ਸੁਖਦੇਵ ਸਿੰਘ ਬਾਹਿਆ, ਮਿੱਠੂ ਸਿੰਘ, ਸੁਰਜੀਤ ਸਿੰਘ ਰਾਏਪੁਰ, ਜਸਪਾਲ ਕੌਰ, ਆਦਿ ਮੌਜੂਦ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,