Site icon Sikh Siyasat News

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰਨ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਤੇ ਗਿਆਨੀ ਗੁਰਬਚਨ ਸਿੰਘ ਨੇ ਕੀਤੀ ਨਿਖੇਧੀ

ਅੰਮਿ੍ਤਸਰ (12 ਜਨਵਰੀ, 2016): ਪਿੰਡ ਰਾਮਦਿਵਾਲੀ ਮੁਸਲਮਾਨਾ (ਮੱਤੇਵਾਲ) ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ ਗੁਟਕਿਆਂ ਨੂੰ ਅਗਨ ਭੇਟ ਕੀਤੇ ਜਾਣ ਦੀ ਘਟਨਾ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਨੇ ਨਿੰਦਾ ਕੀਤੀ ਹੈ।

ਗਿਆਨੀ ਗੁਰਬਚਨ ਸਿੰਘ ਅਤੇ ਅਵਤਾਰ ਸਿੰਘ ਮੱਕੜ (ਪੁਰਾਣੀ ਫੋਟੋ)

ਅਵਤਾਰ ਸਿੰਘ ਨੇ ਨਿਖੇਧੀ ਕਰਦਿਆਂ ਕਿਹਾ ਕਿ ਪੰਥ ਦੋਖੀਆਂ ਵੱਲੋਂ ਬੇਅਦਬੀ ਦਾ ਸਿਲਸਿਲਾ ਪੰਜਾਬ ‘ਚ ਲਗਾਤਾਰ ਜਾਰੀ ਹੈ, ਜੋ ਬੇਹੱਦ ਘਿਨਾਉਣਾ, ਦੁਖਦਾਈ ਤੇ ਨਾ-ਸਹਾਰਨਯੋਗ ਹੈ । ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਵੀ ਮੌਕੇ ‘ਤੇ ਭੇਜ ਦਿੱਤੀ ਗਈ ਹੈ ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਅਜਿਹੀ ਕਾਰਵਾਈ ਕਰਨ ਦੀ ਕੋਈ ਹਿਮਾਕਤ ਨਾ ਕਰ ਸਕੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version