ਸਿੱਖ ਖਬਰਾਂ

ਫੈਡਰੇਸ਼ਨ ਵੱਲੋਂ ਸਿੱਖ ਇੱਕ ਵੱਖਰੀ ਕੌਮ ਦੇ ਮੁੱਦੇ ‘ਤੇ ਆਰੰਭੀ ਦਸਤਖਤੀ ਮੁਹਿੰਮ ਦੀ ਹਮਾਇਤ ਕਰਦਿਆਂ ਸ਼ੌਮਣੀ ਕਮੇਟੀ ਪ੍ਰਧਾਨ ਨੇ ਕਮੇਟੀ ਮੈਂਬਰਾਂ ਨੂੰ ਕੀਤੀ ਅਪੀਲ

December 14, 2014 | By

makkar (1)ਜਲੰਧਰ (13 ਦਸੰਬਰ, 2014): ਸਿੱਖਾਂ ਨੂੰ ਹਿੰਦੂ ਧਰਮ ਦੇ ਖਾਰੇ ਸਮੁੰਦਰ ਵਿੱਚ ਡੋਬਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 25-ਬੀ ਨੂੰ ਰੱਦ ਕਰਵਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਆਨ ਲਾਈਨ ਮੁਹਿੰਮ ਆਰੰਭੀ ਗਈ ਹੈ।

ਇਸ ਆਨ ਲਾਈਨ ਦਸਤਖਤੀ ਮੁਹਿੰਮ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਾਰਾ 25-ਬੀ ਦੇ ਖਿਲਾਫ਼ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵਲੋਂ ਸ਼ੁਰੂ ਕੀਤੀ ਆਨਲਾਈਨ ਪਟੀਸ਼ਨ ਵਿਚ ਦਸਤਖ਼ਤ ਕਰਵਾਉਣ।

ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ-ਮੁਹੰਮਦ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੂੰ ਉਨ੍ਹਾਂ ਦੀ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਰਿਹਾਇਸ਼ ‘ਤੇ ਫ਼ੈਡਰੇਸ਼ਨ ਦਾ ਤਿੰਨ ਮੈਂਬਰੀ ਵਫ਼ਦ ਮਿਲਿਆ, ਜਿਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਕ ਲਿਖਤੀ ਮੰਗ ਪੱਤਰ ਦੇ ਕੇ ਧਾਰਾ 25-ਬੀ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੀ ਤਰਫ਼ੋਂ ਸਰਗਰਮ ਪੈਰਵੀ ਅਤੇ ਫ਼ੈਡਰੇਸ਼ਨ ਦੀ ਆਨਲਾਈਨ ਪਟੀਸ਼ਨ ਦੀ ਹਮਾਇਤ ਕਰਨ ਦੀ ਅਪੀਲ ਕੀਤੀ।

ਅਵਤਾਰ ਸਿੰਘ ਨੇ ਫ਼ੈਡਰੇਸ਼ਨ ਪ੍ਰਧਾਨ ਸ. ਪੀਰ-ਮੁਹੰਮਦ ਨੂੰ ਪੂਰਨ ਭਰੋਸਾ ਦਿਵਾਇਆ ਕਿ ਸਿੱਖ ਕੌਮ ਦੀ ਕੌਮਾਂਤਰੀ ਪੱਧਰ ‘ਤੇ ਵੱਖਰੀ ਪਛਾਣ ਨੂੰ ਸਥਾਪਿਤ ਕਰਨਾ ਸ਼੍ਰੋਮਣੀ ਕਮੇਟੀ ਦਾ ਮੂਲ ਏਜੰਡਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,