ਪ੍ਰਧਾਨ ਸ਼੍ਰੋਮਣੀ ਕਮੇਟੀ (ਫਾਈਲ ਫੋਟੋ)

ਵਿਦੇਸ਼

ਸ਼ਰੋਮਣੀ ਕਮੇਟੀ ਪ੍ਰਧਾਨ ਨੇ ਦਸਤਾਰ ਦੇ ਮੁੱਦੇ ‘ਤੇ ਫਰਾਂਸ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੰਗਿਆ ਸਮਾਂ

By ਸਿੱਖ ਸਿਆਸਤ ਬਿਊਰੋ

January 22, 2016

ਅੰਮਿ੍ਤਸਰ (21 ਜਨਵਰੀ, 2016):  24 ਜਨਵਰੀ ਨੂੰ ਚੰਡੀਗੜ੍ਹ ਫ਼ੇਰੀ ‘ਤੇ ਆ ਰਹੇ ਫ਼ਰਾਂਸ ਦੇ ਰਾਸ਼ਟਰਪਤੀ ਕੋਲ ਫ਼ਰਾਂਸ ‘ਚ ਦਸਤਾਰ ‘ਤੇ ਪਾਬੰਦੀ ਸਮੇਤ ਹੋਰ ਸਿੱਖ ਮਸਲੇ ਉਠਾਉਣ ਲਈ ਕਿਸੇ ਵੀ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਸਲੇ ਰੱਖਣ ਲਈ ਪ੍ਰਧਾਨ ਮੰਤਰੀ ਦਫ਼ਤਰ ਨਾਲ ਸੰਪਰਕ ਨਾਂਹ ਕਰਨ ਦੀ ਚਰਚਾ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆਂ ਫਰਾਂਸ ਦੇ ਰਾਸ਼ਟਰਪਤੀ ਫ਼ਰਾਂਕਿਓਸ ਓਲਾਂਦ ਦੀ ਚੰਡੀਗੜ ਫੇਰੀ ਮੌਕੇ, ਉਨ੍ਹਾਂ ਨਾਲ ਮੁਲਾਕਾਤ ਨਿਸ਼ਚਿਤ ਕਰਨ ਲਈ ਸਮਾਂ ਮੰਗਿਆ ਹੈ ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਇਸ ਮੁਲਾਕਾਤ ਨਾਲ ਫਰਾਂਸ ਦੇ ਰਾਸ਼ਟਰਪਤੀ ਕੋਲ ਦਸਤਾਰ ਦੇ ਮੁੱਦੇ ‘ਤੇ ਗੱਲਬਾਤ ਹੋਵੇਗੀ ਅਤੇ ਓਥੇ ਰਹਿੰਦੇ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਮੌਕਾ ਮਿਲੇਗਾ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: