ਸਿਆਸੀ ਖਬਰਾਂ

ਸ਼੍ਰੋਮਣੀ ਕਮੇਟੀ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧਾ ਕਰੇ: ਮਾਨ

September 23, 2016 | By

ਫ਼ਤਹਿਗੜ੍ਹ ਸਾਹਿਬ: ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਕਿ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਨੇ ਇਹ ਮਤਾ ਪਾਸ ਕੀਤਾ ਸੀ ਕਿ ਗੁਰਦੁਆਰਿਆਂ ਦੇ ਮੈਨੇਜਰ, ਸੂਪਰਵਾਈਜ਼ਰ, ਸਕੱਤਰ ਆਦਿ ਕੋਈ ਵੀ ਯੋਗਤਾ ਪੱਖੋਂ ਬੀ.ਏ. ਤੋਂ ਘੱਟ ਨਹੀਂ ਹੋਵੇਗਾ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਮੇਟੀ ਦੇ ਅਹੁਦੇਦਾਰ, ਮੈਂਬਰ, ਉਪਰੋਕਤ ਯੋਗਤਾ ਪੂਰਨ ਨਹੀਂ ਕਰਦੇ। ਜੋ ਜ਼ਿੰਮੇਵਾਰੀਆਂ ਨਿਭਾਉਣ ਦੀ ਸਮਰੱਥਾ ਨਹੀਂ ਰੱਖਦੇ, ਉਹਨਾਂ ਨੂੰ ਮੈਨੇਜਰ, ਸੂਪਰਵਾਈਜ਼ਰ, ਸਕੱਤਰ ਆਦਿ ਦੇ ਵੱਡੇ ਅਹੁਦੇ ਸੌਂਪਕੇ ਸਿਆਸਤਦਾਨਾਂ ਨੇ ਗੁਰਦੁਆਰਾ ਪ੍ਰਬੰਧ ਵਿਚ ਖਾਮੀਆਂ ਅਤੇ ਨਾਲਾਇਕੀਆਂ ਨੂੰ ਉਤਸਾਹਿਤ ਕੀਤਾ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਜੋ ਕੌਮ ਨੂੰ ਨਮੋਸ਼ੀ ਵੱਲ ਲਿਜਾਣ ਵਾਲਾ ਕੰਮ ਹੈ ਅਤੇ ਇਹ ਬਿਨਾਂ ਕਿਸੇ ਵਿਤਕਰੇ ਅਤੇ ਦੇਰੀ ਤੋਂ ਬੰਦ ਹੋਣਾ ਚਾਹੀਦਾ ਹੈ। ਸ. ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹਮਖਿਆਲ ਜਥੇਬੰਦੀਆਂ ਇਸ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਉਠਾਉਣਗੀਆਂ। ਜਿਸ ਵਿਚ ਪਹਿਲਾਂ ਕਮੇਟੀ ਮੁਲਾਜ਼ਮਾਂ ਦੀ ਮਾਲੀ ਹਾਲਤ ਨੂੰ ਸਮੇਂ ਅਨੁਸਾਰ ਬਿਹਤਰ ਬਣਾਉਣ ਲਈ ਤਨਖਾਹਾਂ ਵਿਚ ਵਾਧਾ ਕਰਨ ਦੀ ਫੌਰੀ ਲੋੜ ਹੈ। ਉਪਰੰਤ ਨਾ-ਕਾਬਿਲ ਮੁਲਾਜ਼ਮਾਂ ਦੀ ਛਾਂਟੀ ਕਰਕੇ ਯੋਗ ਅਤੇ ਇਮਾਨਦਾਰੀ ਨਾਲ ਜ਼ਿੰਮੇਵਾਰੀ ਨਿਭਾਉਣ ਵਾਲੇ ਮੁਲਾਜ਼ਮਾਂ ਦੀ ਭਰਤੀ ਤੈਅ ਕੀਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,