Site icon Sikh Siyasat News

ਆਨੰਦ ਵਿਆਹ ਕਾਨੂੰਨ ਲਾਗੂ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ

ਪਟਿਆਲਾ (12 ਜੁਲਾਈ, 2015): ਸਿੱਖ ਰਹਿਤ ਮਰਿਆਦਾ ਅਨੁਸਾਰ ਵਿਆਹ ਦਰਜ਼ ਕਰਵਾਉਣ ਲਈ ਆਨੰਦ ਵਿਆਹ ਕਾਨੂੰਨ ਨੂੰ ਲਾਗੂ ਕੀਤੇ ਜਾਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨਵਕਿਰਨ ਸਿੰਘ ਵੱਲੋਂ ਸੂਚਨਾ ਕਾਨੂੰਨ ਤਹਿਤ ਇਕੱਠੀ ਕਤਿੀ ਜਾਣਕਾਰੀ ਦੌਰਾਨ ਪੰਜਾਬ ਦੀ ਪੰਥਕ ਅਖਵਾਉਂਦੀ ਸਰਕਾਰ ਵੱਲੋਂ ਵੀ ਇਸ ਨੂੰ ਲਾਗੂ ਨਾ ਕੀਤੇ ਜਾਣ ਦਾ ਖੁਲਾਸਾ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਲੰਮੇ ਸਮੇਂ ਤੋਂ ਆਨੰਦ ਵਿਆਹ ਕਾਨੂੰਨ ਲਾਗੂ ਕਰਨ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਹੁਣ ਫਿਰ ਇਸ ਮਾਮਲੇ ‘ਤੇ ਸਰਕਾਰ ਨੂੰ ਕਿਹਾ ਜਾਵੇਗਾ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਸਬੰਧੀ ਲਿਖ ਕੇ ਸੂਬੇ ਦੀ ਵਿਧਾਨ ਸਭਾ ‘ਚ ਆਉਂਦੇ ਸੈਸ਼ਨ ਦੌਰਾਨ ਆਨੰਦ ਮੈਰਿਜ ਐਕਟ ਨੂੰ ਪਾਸ ਕਰਵਾ ਕੇ ਹੇਠਲੇ ਪੱਧਰ ਤੱਕ ਦੀਆਂ ਸਰਕਾਰੀ ਸੰਸਥਾਵਾਂ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਹਿਣਗੇ ।

ਜ਼ਿਕਰਯੋਗ ਹੈ ਕਿ ਭਾਰਤੀ ਸਰਵ-ਉੱਚ ਅਦਾਲਤ ਵੱਲੋਂ ਵਿਆਹ ਦਰਜ਼ ਕਰਵਾਉਣ ਨੂੰ ਲਾਜ਼ਮੀ ਕਰਨ ਤੋਂ ਬਾਅਦ ਭਾਰਤ ਦੀ ਕੇਂਦਰ ਸਰਕਾਰ ਵੱਲੋਂ 2012 ਵਿੱਚ ਆਨੰਦ ਵਿਆਹ ਕਾਨੂੰਨ 1909 ਵਿੱਚ ਤਰਮੀਮ ਕਰਕੇ ਰਾਜ ਸਰਕਾਰਾਂ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਸੀ, ਪਰ ਅਜੇ ਤੱਕ ਹਰਿਆਣਾ ਸੂਬੇ ਤੋਂ ਇਲਾਵਾ ਸਮੇਤ ਪੰਜਾਬ ਕਿਸੇ ਨੇ ਵੀ ਇਸ ਕਾਨੂੰਨ ਨੂੰ ਲਾਗੂ ਨਹੀਂ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version