ਵੀਡੀਓ

ਪੇਸ਼ਾਵਰ ਵਿੱਚ ਸਿੱਖਾਂ ਦੇ ਅੰਤਿਮ ਸੰਸਕਾਰ ਲਈ ਅਸਥਾਨ ਬਣਾਵੇ ਪਾਕਿਸਤਾਨ ਸਰਕਾਰ: ਸ਼੍ਰੋ.ਗੁ.ਪ੍ਰ.ਕ.

May 18, 2018 | By

ਅੰਮ੍ਰਿਤਸਰ: ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ‘ਚ ਸਿੱਖ ਭਾਈਚਾਰੇ ਲਈ ਅੰਤਮ ਸੰਸਕਾਰ ਦੀ ਜਗ੍ਹਾ ਦਾ ਨਾ ਹੋਣਾ ਮਾੜੀ ਗੱਲ ਹੈ ਅਤੇ ਇਹ ਪਾਕਿਸਤਾਨ ਅੰਦਰ ਵੱਸਦੇ ਘੱਟ ਗਿਣਤੀ ਸਿੱਖਾਂ ਨਾਲ ਨਾਇਨਸਾਫੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ।

ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਕਿਹਾ ਕਿ ਦੁਖ ਦੀ ਗੱਲ ਹੈ ਕਿ ਘੱਟ ਗਿਣਤੀ ਸਿੱਖਾਂ ਨੂੰ ਅੰਤਮ ਰਸਮਾਂ ਨਿਭਾਉਣ ਲਈ ਅੰਤਮ ਅਸਥਾਨ ਬਣਵਾਉਣ ਵਾਸਤੇ ਅਦਾਲਤ ਦਾ ਸਹਾਰਾ ਲੈਣਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਵੱਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕੀਤੀ ਜਾਵੇ, ਕਿਉਂਕਿ ਸਿੱਖ ਮਰਯਾਦਾ ਅਨੁਸਾਰ ਸਿੱਖਾਂ ਦੇ ਅੰਤਮ ਸੰਸਕਾਰ ਦਾ ਆਪਣਾ ਇਕ ਵਿਧੀ ਵਿਧਾਨ ਹੈ ਜਿਸ ਅਨੁਸਾਰ ਉਹ ਅੰਤਮ ਰਸਮਾਂ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਥਾਨਕ ਸਿੱਖਾਂ ਦੀ ਪਿਸ਼ਾਵਰ ਵਿਚ ਅੰਤਮ ਅਸਥਾਨ ਬਣਾਉਣ ਦੀ ਮੰਗ ਨੂੰ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਇਸ ਤੋਂ ਇਲਾਵਾ ਪਾਕਿਸਤਾਨ ‘ਚ ਵਸਦੇ ਸਿੱਖਾਂ ਨੂੰ ਆ ਰਹੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਭਾਰਤੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਬੀਤੇ ਦਿਨੀਂ ਇਹ ਖਬਰ ਨਸ਼ਰ ਕੀਤੀ ਗਈ ਸੀ ਕਿ ਪਾਕਿਸਤਾਨ ਵਿੱਚ ਸਿੱਖਾਂ ਲਈ ਸ਼ਮਸ਼ਾਨਘਾਟ ਨਾ ਹੋਣ ਕਾਰਨ ਚਲਾਣਾ ਕਰ ਜਾਣ ਵਾਲੇ ਸਿੱਖਾਂ ਦੇ ਸਰੀਰਾਂ ਦਾ ਅੰਤਿਮ ਸੰਸਕਾਰ ਕਰਨ ਦੀ ਦਿੱਕਤ ਆ ਰਹੀ ਹੈ ਤੇ ਕਈ ਵਾਰ ਸਰੀਰਾਂ ਨੂੰ ਦਫਨਾਉਣਾ ਪੈਂਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,