ਵਿਦੇਸ਼ » ਸਿਆਸੀ ਖਬਰਾਂ » ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਕਰੇਗੀ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਸਨਮਾਨ

April 14, 2017 | By

ਅੰਮ੍ਰਿਤਸਰ: ਪੰਜਾਬ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨ ਸਮਰਥਕ ਦੱਸ ਕੇ ਭਾਵੇਂ ਮਿਲਣ ਤੋਂ ਨਾਂਹ ਕਰ ਦਿੱਤੀ ਹੈ, ਪਰ ਸ਼੍ਰੋਮਣੀ ਕਮੇਟੀ ਵੱਲੋਂ ਹਰਜੀਤ ਸਿੰਘ ਸੱਜਣ ਨੂੰ ਦਰਬਾਰ ਸਾਹਿਬ ਵਿਖੇ ਆਮਦ ’ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਅੰਮਿਤਧਾਰੀ ਸਿੱਖ ਹਨ। ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੰਬੇਲੀ ਨਾਲ ਸਬੰਧਤ ਹੈ। ਉਹ 1976 ਵਿੱਚ ਕੈਨੇਡਾ ਚਲੇ ਗਏ ਸਨ, ਜਿੱਥੇ ਉਹ ਕੈਨੇਡਾ ਫ਼ੌਜ ਵਿੱਚ ਸਨ। ਨਵੰਬਰ 2015 ਵਿੱਚ ਉਹ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿੱਚ ਰੱਖਿਆ ਮੰਤਰੀ ਬਣੇ। 20 ਅਪਰੈਲ ਨੂੰ ਉਹ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਣਗੇ।

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ (ਫਾਈਲ ਫੋਟੋ)

ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ (ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦੇ ਇਸ ਵੱਡੇ ਅਹੁਦੇ ’ਤੇ ਹੋਣ ਨਾਲ ਸਿੱਖਾਂ ਨੂੰ ਪਛਾਣ ਮਿਲੀ ਹੈ ਤੇ ਕੈਨੇਡਾ ਵਿੱਚ ਸਿੱਖ ਭਾਈਚਾਰੇ ਦਾ ਮਾਣ ਸਨਮਾਨ ਵਧਿਆ ਹੈ। ਲਿਹਾਜ਼ਾ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ।

ਸਬੰਧਤ ਖ਼ਬਰ:

ਕੈਪਟਨ ਦੇ ਬਿਆਨ ਨਾਲ ਹਰਜੀਤ ਸਿੰਘ ਸੱਜਣ ਦਾ ਕੱਦ ਨਹੀਂ ਘਟੇਗਾ ਕੈਪਟਨ ਦਾ ਯਕੀਨਨ ਘੱਟੇਗਾ: ਦਲ ਖ਼ਾਲਸਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,