ਵਿਦੇਸ਼ » ਸਿਆਸੀ ਖਬਰਾਂ » ਸਿੱਖ ਖਬਰਾਂ

ਹਰਿਆਣਾ ਦੇ ਸ਼ਰਧਾਲੂਆਂ ਨੂੰ ਪਾਕਿ ਲਈ ਵੀਜ਼ੇ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਨਾਲ ਹੀ ਮਿਲਣ: ਬਡੂੰਗਰ

April 16, 2017 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਵੱਖ-ਵੱਖ ਪੁਰਬਾਂ ਸਮੇਂ ਪਾਕਿਸਤਾਨ ਜਾਂਦੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਵਿੱਚ ਹਰਿਆਣਾ ਦੀ ਸੰਗਤ ਲਈ ਸੂਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸਿਫਾਰਸ਼ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਪ੍ਰੋ. ਬਡੂੰਗਰ ਵੱਲੋਂ ਖੱਟਰ ਨੂੰ ਇਕ ਪੱਤਰ ਲਿਖ ਕੇ ਕੀਤੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਂਦੇ ਜਥਿਆਂ ਵਿੱਚ ਸ਼੍ਰੋਮਣੀ ਕਮੇਟੀ ਨੂੰ ਭਾਰਤ ਸਰਕਾਰ ਤੋਂ 60 ਫੀਸਦੀ ਕੋਟਾ ਮਿਲਿਆ ਹੋਇਆ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਹਰਿਆਣਾ ਤੋਂ ਚੁਣੇ ਹੋਏ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਇਸ ਨੂੰ ਆਪਣੇ ਨਾਲ ਅਨਿਆਂ ਸਮਝ ਰਹੇ ਹਨ। ਉਨ੍ਹਾਂ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਸਿਫਾਰਸ਼ਾਂ ‘ਤੇ ਹੀ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਪਾਕਿਸਤਾਨ ਜਾਣ ਵਾਲੇ ਜਥਿਆਂ ਵਿੱਚ ਸ਼ਾਮਲ ਪੰਜਾਬ ਦੇ ਸ਼ਰਧਾਲੂਆਂ ਦੀ ਸਿਫਾਰਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਜਾਂਦੀ ਹੈ, ਜਦਕਿ ਦੂਜੇ ਸੂਬਿਆਂ ਦੇ ਸ਼ਰਧਾਲੂਆਂ ਦੀ ਸਿਫਾਰਸ਼ ਉਥੋਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਜਾਂਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,