Site icon Sikh Siyasat News

ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਮਨਾਇਆ ਗਿਆ

Gurdev Singh

ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ

ਜਗਰਾਉਂ ( 2 ਜਨਵਰੀ, 2015): ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਕਾਉਂਕੇ ਕਲਾਂ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਸਿੱਖ ਪੰਥ ਦੀਆਂ ਕਈ ਅਹਿਮ ਸਖਸ਼ੀਅਤਾਂ ਵੱਲੋ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਜੀ ਕਾਉਂਕੇ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਬਾਅਦ ਵਿੱਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਨੇ ਸਿੰਘ ਸਾਹਿਬ ਜੀ ਦੇ ਘਰ ਪਹੁੰਚ ਕੇ ਪਰਿਵਾਰ ਅਤੇ ਹੋਰ ਸ਼ਖਸੀਅਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਸੰਘਰਸ਼ ਵਿੱਚ ਪਾਏ ਅਹਿਮ ਯੋਗਦਾਨ ਲਈ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕੌਮ ਸਦਾ ਯਾਦ ਰੱਖੇਗੀ।

ਇਸ ਮੌਕੇ ਪੰਥਕ ਆਗੂਆਂ ਨੇ ਜੱਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਮੁਲਾਜਮਾਂ ਖਿਲਾਫ ਕਾਰਵਾਈ ਦੀ ਵੀ ਮੰਗ ਕੀਤੀ। ਬਾਬਾ ਹਰਨਾਮ ਸਿੰਘ ਅਤੇ ਭਾਈ ਜਸਵੀਰ ਸਿੰਘ ਨੇ ਕਿਹਾ ਕਿ ਸਿੱਖ ਸੰਘਰਸ਼ ’ਚ ਸਹਾਦਤਾਂ ਦੇਣ ਵਾਲੇ ਯੋਧਿਆ ਦਾ ਦਮਦਮੀ ਟਕਸਾਲ ਅਤੇ ਸੰਤ ਸਮਾਜ ਵੱਲੋਂ ਸਦਾ ਹੀ ਮਾਣ ਸਤਿਕਾਰ ਕੀਤਾ ਜਾਂਦਾ ਰਹੇਗਾ। ਪੰਥਕ ਆਗੂਆਂ ਵੱਲੋ ਭਾਈ ਗੁਰਦੇਵ ਸਿੰਘ ਜੀ ਦੇ ਸਾਰੇ ਪਰਿਵਾਰ ਦਾ ਸਨਮਾਨ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version