April 9, 2012 | By ਐਡਵੋਕੇਟ ਜਸਪਾਲ ਸਿੰਘ ਮੰਝਪੁਰ
ਜਲੰਧਰ, (8 ਅਪ੍ਰੈਲ, 2012): ਦਲ ਖਾਲਸਾ ਦੇ ਯੂਥ ਵਿੰਗ ‘ਸਿੱਖ ਯੂਥ ਆਫ਼ ਪੰਜਾਬ’ ਵਲੋਂ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੀ ਯਾਦ ਵਿੱਚ ਪੋਸਟਰ ਜਾਰੀ ਕੀਤਾ ਗਿਆ। ਜਿਸ ਨੂੰ ਪਾਰਟੀ ਪ੍ਰਧਾਨ ਰਣਬੀਰ ਸਿੰਘ ਗੀਗਣੋਵਾਲ ਵਲੋਂ ਜਾਰੀ ਕੀਤਾ ਗਿਆ। ਪੋਸਟਰ ‘ਤੇ ਜਸਪਾਲ ਸਿੰਘ ਦੀ ਸ਼ਹਾਦਤ ਸਬੰਧੀ ਲੇਖਿਕਾ ਜਸਲੀਨ ਕੌਰ ਵਲੋਂ ਲਿਖਿਆ ਇੱਕ ਲੇਖ ਵੀ ਪ੍ਰਕਾਸ਼ਿਤ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਇਹ ਪੋਸਟਰ ਥਾਂ-ਥਾਂ ਵੰਡੇ ਜਾ ਰਹੇ ਹਨ ਅਤੇ ਇਸ ਦੀ ਪਹਿਲੀ ਕਾਪੀ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਖੁਦ ਭੇਂਟ ਕੀਤੀ। ਉਨ੍ਹਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਵੀ ਸ਼ਾਮਿਲ ਸਨ। ਇਸ ਮੌਕੇ ਯੂਥ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ।
Related Topics: Dal Khalsa International, Shaheed Bhai Jaspal Singh Gurdaspur, Sikh Martyrs