ਆਮ ਖਬਰਾਂ

ਸ਼ਹੀਦੀ ਗੈਲਰੀ: ਸ਼੍ਰੋਮਣੀ ਕਮੇਟੀ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪਰਿਵਾਰ ਦਾ ਸਨਮਾਨ

July 9, 2017 | By

ਅੰਮ੍ਰਿਤਸਰ: ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਦਮਦਮੀ ਟਕਸਾਲ (ਮਹਿਤਾ) ਵੱਲੋਂ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਮਿਤ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਅਮਰੀਕ ਸਿੰਘ ਦੀ ਯਾਦ ਵਿੱਚ ਪਾਠ ਸ਼ੁਰੂ ਕੀਤਾ ਗਿਆ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਪਰਸੋਂ ਤੋਂ ਸ਼ੁਰੂ ਹੋਏ ਪਹਿਲੇ ਅਖੰਡ ਪਾਠ ਦੇ ਭੋਗ ਮਗਰੋਂ ਭਾਈ ਜਗਰੂਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਸੰਤ ਜਰਨੈਲ ਸਿੰਘ ਦੇ ਪੁੱਤਰ ਭਾਈ ਈਸ਼ਰ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ, ਜਿਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।

ਸ਼ਹੀਦੀ ਗੈਲਰੀ: ਸ਼੍ਰੋਮਣੀ ਕਮੇਟੀ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪਰਿਵਾਰ ਦਾ ਸਨਮਾਨ

ਇਸੇ ਦੌਰਾਨ ਭਾਈ ਅਮਰੀਕ ਸਿੰਘ ਦੀ ਯਾਦ ਵਿੱਚ ਅਖੰਡ ਪਾਠ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਧੀ ਸਤਵੰਤ ਕੌਰ ਅਤੇ ਭਰਾ ਭਾਈ ਮਨਜੀਤ ਸਿੰਘ ਹਾਜ਼ਰ ਸਨ। ਜ਼ਿਕਰਯੋਗ ਹੈ ਕਿ 6 ਜੁਲਾਈ ਤੋਂ ਸ਼ਹੀਦੀ ਯਾਦਗਾਰ ਦੇ ਹੇਠਲੇ ਹਿੱਸੇ ਵਿੱਚ ਸ਼ਹੀਦੀ ਗੈਲਰੀ ਬਣਾਉਣ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ ਹੈ। ਸਿੱਖ ਜਥੇਬੰਦੀ ਦਲ ਖ਼ਾਲਸਾ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਡਾਇਰੈਕਟਰੀ ਤਿਆਰ ਕੀਤੀ ਗਈ ਹੈ, ਜਿਸ ਵਿੱਚ 222 ਵਿਅਕਤੀਆਂ ਦੀਆਂ ਫੋਟੋਆਂ, ਨਾਂ ਅਤੇ ਹੋਰ ਵੇਰਵੇ ਦਰਜ ਹਨ। ਇਸੇ ਡਾਇਰੈਕਟਰੀ ਦੇ ਆਧਾਰ ’ਤੇ ਸ਼ਹੀਦਾਂ ਦੀ ਯਾਦ ਵਿੱਚ ਲੜੀਵਾਰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਦਮਦਮੀ ਟਕਸਾਲ ਦੇ ਮੈਂਬਰ ਹਾਜ਼ਰ ਸਨ।

ਸਬੰਧਤ ਖ਼ਬਰ:

ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਬਣਨ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਆਰੰਭ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,