Site icon Sikh Siyasat News

ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਤਖਾਣਵੱਧ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਮੋਗਾ: ਸਿੱਖ ਸੰਘਰਸ਼ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਅਤੇ ਉਹਨਾਂ ਦੇ ਸਾਥੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਗੁਰਜੰਟ ਸਿੰਘ ਵਾਲਾ, ਭਾਈ ਬੰਤ ਸਿੰਘ, ਭਾਈ ਕੁਲਵੰਤ ਸਿੰਘ ਖੁਖਰਾਣਾ, ਭਾਈ ਬਲਦੇਵ ਸਿੰਘ ਦਾ ਸਾਂਝੇ ਤੌਰ ’ਤੇ ਸ਼ਹੀਦੀ ਦਿਹਾੜਾ ਪਿੰਡ ਤਖਾਣਵੱਧ ਵਿਖੇ ਗੁਰਦੁਆਰਾ ਸਾਹਿਬ ਬੁੱਢਾ ਪੱਤੀ ’ਚ ਪਾਠਾਂ ਦੇ ਭੋਗ ਉਪਰੰਤ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਸਦਕਾ ਮਨਾਇਆ ਗਿਆ।

ਪਿੰਡ ਤਖਾਣਵੱਧ, ਜ਼ਿਲ੍ਹਾ ਮੋਗਾ ਵਿਖੇ ਮਨਾਏ ਸ਼ਹੀਦੀ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਿਤ ਕੀਤਾ

ਇਸ ਸ਼ਹੀਦੀ ਸਮਾਗਮ ’ਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ, ਪ੍ਰਚਾਰਕਾਂ ਅਤੇ ਪੰਥਕ ਜਥੇਬੰਦੀਆਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਭੂਮਿਕਾ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਨਿਭਾਈ।

ਇਸ ਮੌਕੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਆਗੂ ਭਾਈ ਬਲਦੇਵ ਸਿੰਘ ਸਿਰਸਾ, ਕੈਪਟਨ ਹਰਚਰਨ ਸਿੰਘ ਰੋਡੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਡਾਕਟਰ ਸ਼ਰਨਜੀਤ ਸਿੰਘ ਰਟੌਲ, ਭਾਈ ਗੁਰਜਿੰਦਰ ਸਿੰਘ ਆਦਿ ਨੇ ਪੰਥਕ ਵਿਚਾਰਾਂ ਦੀ ਸਾਂਝ ਪਾਈ।

ਭਾਈ ਪਪਲਪ੍ਰੀਤ ਸਿੰਘ ਨੇ ਸਮਾਪਤੀ ’ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਤੇ ਸੇਵਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਭਾਈ ਭੁਪਿੰਦਰ ਸਿੰਘ ਬੁੱਧਸਿੰਘ ਵਾਲਾ, ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version