ਸਿਆਸੀ ਖਬਰਾਂ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਨਾਵੇਗਾ ਸ਼ਹੀਦ ਸ. ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

July 12, 2016 | By

ਸ਼ਾਹਕੋਟ (ਜਲੰਧਰ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਸ਼ਾਹਕੋਟ ਤੋਂ ਪ੍ਰਧਾਨ ਸੁਲੱਖਣ ਸਿੰਘ ਸ਼ਾਹਕੋਟ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਸ਼ਹੀਦ ਸ. ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸਥਾਨਕ ਕਸਬੇ ਵਿੱਚ 31 ਜੁਲਾਈ ਨੂੰ ਮਨਾਇਆ ਜਾਵੇਗਾ। ਸ਼ਹੀਦੀ ਸਮਾਗਮ ਬਾਰੇ ਜਾਣਕਾਰੀ ਦੇਂਦਿਆਂ ਜਥੇਦਾਰ ਸ਼ਾਹਕੋਟ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਢਾਡੀ ਜੱਥੇ ਵਾਰਾਂ ਗਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਤ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਸਮੇਤ ਖੇਤਰੀ ਆਗੂ ਪਹੁੰਚ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਥੇਬੰਦਕ ਸਕੱਤਰ ਪਪਲਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਥੇਬੰਦਕ ਸਕੱਤਰ ਪਪਲਪ੍ਰੀਤ ਸਿੰਘ

ਅੱਜ ਇਸ ਸ਼ਹੀਦੀ ਸਮਾਗਮ ਸਬੰਧੀ ਵਿਚਾਰਾਂ ਕਰਨ ਲਈ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਪ੍ਰਬੰਧਕੀ ਸਕੱਤਰ ਪਪਲਪ੍ਰੀਤ ਸਿੰਘ ਨੇ ਸ਼ਾਹਕੋਟ ਵਿਖੇ ਮੀਟਿੰਗ ਵਿੱਚ ਸ਼ਾਮਲ ਹੋਏ। ਪਪਲਪ੍ਰੀਤ ਸਿੰਘ ਨੇ ਕਿਹਾ ਕਿ ਯੂਥ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਸ ਸ਼ਹੀਦੀ ਸਮਾਗਮ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਯੂਥ ਸਕੱਤਰ ਨਵਦੀਪ ਸਿੰਘ, ਗੁਰਸ਼ਰਨ ਸਿੰਘ ਸੋਹਲ ਅਤੇ ਹਰਜਾਪ ਸਿੰਘ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,