ਸਿੱਖ ਖਬਰਾਂ

ਬਾਦਲ ਤੋਂ “ਫਕਰ-ਏ-ਕੌਮ” ਖਿਤਾਬ ਵਾਪਸ ਲੈਣ ਲਈ ਜੱਥੇਦਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ

August 18, 2015 | By

ਚੰਡੀਗੜ੍ਹ (17 ਅਗਸਤ, 2015): ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ, ਅਖੰਡ ਕੀਰਤਨੀ ਜਥਾ ਤੇ ਏਕਨੂਰ ਖਾਲਸਾ ਫ਼ੌਜ ਦੇ ਆਗੂਆਂ ਨੇ ਅੱਜ ਇੱਥੇ ਇੱਕ ਇਕੱਤਰਤਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ “ਫਖ਼ਰ-ਏ ਕੌਮ” ਖਿਤਾਬ ਵਾਪਸ ਲੈਣ ਦੀ ਮੰਗ ਕਰਨ ਦਾ ਫੈਸਲਾ ਕੀਤਾ ਹੈ।

ਬੰਦੀ ਸਿੰਘ ਸੰਘਰਸ਼ ਕਮੇਟੀ ਦੇ ਆਗੂ ਇਕੱਤਰਤਾ ਦੌਰਾਨ

ਬੰਦੀ ਸਿੰਘ ਸੰਘਰਸ਼ ਕਮੇਟੀ ਦੇ ਆਗੂ ਇਕੱਤਰਤਾ ਦੌਰਾਨ

ਪੰਥਕ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਦੇ ਰਾਮਗੜ੍ਹੀਆ ਭਵਨ ‘ਚ ਬੈਠਕ ਕਰਨ ਮਗਰੋਂ ਐਲਾਨ ਕੀਤਾ ਕਿ ਜਥੇਦਾਰ ਸੂਰਤ ਸਿੰਘ ਖ਼ਾਲਸਾ ਨਾਲ ਖੜ੍ਹੀਆਂ ਸਮੂਹ ਜਥੇਬੰਦੀਆਂ 24 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਸੌਾਪਣਗੀਆਂ, ਜਿਸ ‘ਚ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਦਿੱਤਾ ਗਿਆ ‘ਫਖ਼ਰ-ਏ-ਕੌਮ’ ਦਾ ਖਿ਼ਤਾਬ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ ।

ਬੈਠਕ ਮਗਰੋਂ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਜਥੇਦਾਰ ਸੂਰਤ ਸਿੰਘ ਦੇ ਸੰਘਰਸ਼ ਦੇ ਬਾਵਜੂਦ ਪੰਜਾਬ ਸਰਕਾਰ ਨੇ ਹੋਰਾਂ ਸੂਬਿਆਂ ਤੋਂ ਪੰਜਾਬ ‘ਚ ਤਬਦੀਲ ਕੀਤੇ ਗਏ ਸਿੱਖ ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਤੱਕ ਨਹੀਂ ਕੀਤਾ ਅਤੇ ਕਈ ਵਾਅਦਿਆਂ ਤੇ ਭਰੋਸਿਆਂ ਤੋਂ ਬਾਅਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਅਤੇ ਹੁਣ ਸਿੰਘਾਂ ਦੇ ਘਰਾਂ ‘ਚ ਛਾਪੇ ਮਾਰੇ ਜਾ ਰਹੇ ਹਨ । ਇਹ ਸਭ ਉਸ ਵੇਲੇ ਹੋ ਰਿਹਾ ਹੈ ਜਦੋਂ ਫ਼ਖਰ-ਏ-ਕੌਮ ਦੇ ਖਿਤਾਬ ਧਾਰਕ ਸ: ਬਾਦਲ ਸੂਬੇ ਦੇ ਮੁੱਖ ਮੰਤਰੀ ਹਨ ।

ਬੈਠਕ ‘ਚ ਬੰਦੀ ਸਿੰਘਾਂ ਦੇ ਮਸਲੇ ਨੂੰ ਲੈ ਕੇ 30 ਅਗਸਤ ਨੂੰ ਮੋਗਾ ਵਿਖੇ ਰੈਲੀ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ । ਇਸ ਮੌਕੇ ਪੰਥਕ ਆਗੂ ਆਰ. ਪੀ. ਸਿੰਘ, ਹਰਪਾਲ ਸਿੰਘ ਚੀਮਾ, ਪ੍ਰੀਤਮ ਕੌਰ, ਜਥੇਦਾਰ ਗੁਰਨਾਮ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਮਨਜਿੰਦਰ ਸਿੰਘ ਜੰਡੀ, ਲਖਵੀਰ ਸਿੰਘ ਤੇ ਪ੍ਰਗਟ ਸਿੰਘ ਆਦਿ ਮੌਜੂਦ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,