ਸਿੱਖ ਖਬਰਾਂ

ਜਰਮਨ ਦੀਆਂ ਸਿੱਖ ਜੱਥੇਬੰਦੀਆਂ ਨੇ ਬਾਪੂ ਤ੍ਰਿਲੋਕ ਸਿੰਘ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

May 11, 2015 | By

ਮਾਨਹਾਈਮ, ਜਰਮਨੀ(10 ਮਈ, 2015): ਸਿੱਖ ਕੌਮ ਦੀਆਂ ਸ਼ਾਨਾਂਮੱਤੀਆਂ ਪ੍ਰੰਪਰਾਵਾਂ ਦੀ ਰਾਖੀ ਲਈ ਆਪਣੀ ਜਾਨ ਨਿਯਛਾਵਰ ਕਰਨ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ-ਬਾਪੂ ਤਰਲੋਕ ਸਿੰਘ ਅਗਵਾਨ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖ਼ਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖ਼ਾਲਸਾ ਜਰਮਨੀ ਦੇ ਮੁਖੀਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੋਹਣ ਸਿੰਘ ਕੰਗ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਪੂ ਤਰਲੋਕ ਸਿੰਘ ਅਗਵਾਨ ਦੇ ਵਿਛੋੜੇ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।Bapu-Tarlok-Singh-Ji-and-Shaheed-Satwant-Singh-Ji-618x400

ਆਗੂਆਂ ਨੇ ਕਿਹਾ ਕਿ ‘ਅਗਵਾਨ ਪਰਿਵਾਰ’ ਨੇ ਪੰਥਕ ਕਦਰਾਂ-ਕੀਮਤਾਂ ਤੇ ਕੌਮ ਦੀ ਸ਼ਾਨ ਲਈ ਜੋ ਸੇਵਾਵਾਂ ਕੀਤੀਆਂ ਹਨ, ਹਮੇਸ਼ਾ ਲਈ ਅਮਰ ਹਨ।

ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਸਤਵੰਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ‘ਤੇ ਫੋਜੀ ਹਮਲਾ ਕਰਵਾਉਣ ਦੀ ਜਿੰਮੇਵਾਰ ਭਾਰਤੀ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਦੇ ਮਾਮਲੇ ਵਿੱਚ ਭਾਰਤੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ ਅਤੇ ਉਨ੍ਹਾਂ ਨੂੰ 1986 ਵਿੱਚ ਤਿਹਾੜ ਜੇਲ ਦਿੱਲੀ ਵਿੱਚ ਫਾਂਸੀ ਦੇ ਦਿੱਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,