ਸਿੱਖ ਖਬਰਾਂ

ਪੰਥਕ ਆਗੂਆਂ ਦੀ ਗ੍ਰਿਫਤਾਰੀ ਵਿਰੁੱਧ ਵਫਦ ਰਾਜਪਾਲ ਨੂੰ ਮਿਲਿਆ

August 8, 2015 | By

ਚੰਡੀਗੜ੍ਹ (7 ਅਗਸਤ, 2015): ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੇ ਇੱਕ ਵਫਦ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਚੱਲ ਰਹੀ ਲਹਿਰ ਨਾਲ ਜੁੜੇ ਪੰਥਕ ਆਗੂਆਂ ਦੀਆਂ ਪੰਜਾਬ ਸਰਕਾਰ ਵੱਲੋਂ ਵਾਰਵਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰਆਂ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਮੰਗ ਪੱਤਰ ਦਿੱਤਾ ।

Sikh-delegant-want-Punjab-governor-to-take-notice-of-harrasment-of-Sikh-leaders-by-Punjab-police-e1439010307924

ਪੰਥਕ ਆਗੂਆਂ ਦੀ ਗ੍ਰਿਫਤਾਰੀ ਵਿਰੁੱਧ ਵਫਦ ਰਾਜਪਾਲ ਨੂੰ ਮਿਲਿਆ

ਰਾਜ ਭਵਨ ‘ਚ ਮੰਗ ਪੱਤਰ ਸੌਾਪਣ ਮਗਰੋਂ ਇਥੋਂ ਦੇ ਹੋਟਲ ਪੰਕਜ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਹਮਾਇਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਾਂਅ ‘ਤੇ ਬੰਦੀ ਬਣਾਇਆ ਜਾ ਰਿਹਾ ਹੈ, ਜਦਕਿ ਬਾਪੂ ਸੂਰਤ ਸਿੰਘ ਸਮੇਤ ਹਰ ਸਿੱਖ ਆਗੂ ਸ਼ਾਂਤਮਈ ਢੰਗ ਨਾਲ ਸਮਰਥਨ ਕਰ ਰਿਹਾ ਹੈ, ਇਸ ਲਈ ਆਗੂਆਂ ਦੀ ਅਜਿਹੀ ਫੜੋ-ਫੜੀ ਲੋਕਤੰਤਰੀ ਪ੍ਰਣਾਲੀ ਦੀ ਉਲੰਘਣਾ ਹੈ ।

ਆਗੂਆਂ ਚਿਤਾਵਨੀ ਦਿੱਤੀ ਕਿ ਜੇ ਗਿ੍ਫ਼ਤਾਰ ਕੀਤੇ ਇਨ੍ਹਾਂ ਸਿੱਖ ਆਗੂਆਂ ਨੂੰ ਕੱਲ੍ਹ ਤੱਕ ਰਿਹਾਅ ਨਾ ਕੀਤਾ ਗਿਆ ਤਾਂ ਅਗਲੇ ਦਿਨ ਤਿੱਖੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

ਗਿ੍ਫ਼ਤਾਰੀਆਂ ਨੂੰ ਮਨੁੱਖੀ ਅਧਿਕਾਰਾਂ ਦਾ ਕਤਲ ਕਰਾਰ ਦਿੰਦਿਆਂ ਅਜਿਹੀਆਂ ਕਾਰਵਾਈ ਰੁਕਵਾਉਣ ਲਈ ਆਗੂਆਂ ਨੇ ਰਾਜਪਾਲ ਪੰਜਾਬ ਨੂੰ  ਅਪੀਲ ਕੀਤੀ ।

ਰਾਜਪਾਲ ਨੂੰ ਮਿਲਣ ਵਾਲੇ ਵਫਦ ਵਿੱਚ  ਉਘੇ ਸਿੱਖ ਇਤਿਹਾਸਕਾਰ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ, ਜਥੇਦਾਰ ਬਲਵੰਤ ਸਿੰਘ ਨੰਦਗੜ੍ਹ, ਯੂਨਾਈਟਿਡ ਅਕਾਲੀ ਦਲ ਦੇ ਜਥੇਦਾਰ ਗੁਰਨਾਮ ਸਿੰਘ ਸਿੱਧੂ, ਡਾ. ਭਗਵਾਨ ਸਿੰਘ, ਅਕਾਲੀ ਦਲ ਅੰਮਿ੍ਤਸਰ ਤੋਂ ਜਸਵੰਤ ਸਿੰਘ ਮਾਨ, ਗੁਰਜੰਟ ਸਿੰਘ ਕੱਟੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਧਿਆਨ ਸਿੰਘ ਮੰਡ, ਅਖੰਡ ਕੀਰਤਨੀ ਜਥੇ ਤੋਂ ਆਰ.ਪੀ. ਸਿੰਘ ਅਤੇ ਹੋਰ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,