ਵਿਦੇਸ਼ » ਸਿੱਖ ਖਬਰਾਂ

ਭਾਈ ਪਰਮਜੀਤ ਸਿੰਘ ਪੰਮੇ ਦੀ ਬਰਤਾਨੀਆ ਵਾਪਸੀ ਲਈ ਪੁਰਤਗਾਲ ਦੂਤਾਘਰ ਲੰਡਨ ਅੱਗੇ ਰੋਸ ਪ੍ਰਦਰਸ਼ਨ

February 6, 2016 | By

ਲੰਡਨ (5 ਫਰਵਰੀ, 2016): ਬਰਤਾਨੀਆ ਦੇ ਸਿੱਖਾਂ ਨੇ ਪੁਰਤਾਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮੇ ਦੀ ਰਿਹਾਈ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਾਹਰਾ ਕੀਤਾ।

ਭਾਈ ਪੰਮੇ ਦੀ ਰਿਹਾਈ ਲਈ ਕੀਤੇ ਪ੍ਰਦਰਸ਼ਨ ਵਿੱਚ ਬਰਤਾਨੀਆ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ‘ਚ ਗੁਰੂ ਘਰਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ।

ਲੰਡਨ ਵਿੱਚ ਪੁਰਤਗਾਲ ਦੂਤਾਘਰ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਸਿੱਖ

ਲੰਡਨ ਵਿੱਚ ਪੁਰਤਗਾਲ ਦੂਤਾਘਰ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਸਿੱਖ

ਇਸ ਮੌਕੇ ਭਾਈ ਪੰਮਾ ਨੂੰ ਭਾਰਤ ਹਵਾਲੇ ਨਾ ਕਰਨ ਦੀ ਮੰਗ ਕਰਦਿਆਂ ਇਕ ਯਾਦਗਾਰੀ ਪੱਤਰ ਬਰਤਾਨਵੀ ਸਿੱਖਾਂ ਵੱਲੋਂ ਪੁਰਤਗਾਲ ਦੇ ਅਧਿਕਾਰੀਆਂ ਨੂੰ ਦਿੱਤਾ ਗਿਆ ਤੇ ਇਹ ਵੀ ਮੰਗ ਕੀਤੀ ਕਿ ਭਾਈ ਪੰਮਾ ਨੂੰ ਜਲਦੀ ਤੋਂ ਜਲਦੀ ਵਾਪਸ ਯੂ. ਕੇ. ਭੇਜਿਆ ਜਾਵੇ ।

ਭਾਈ ਪੰਮਾ ਦੀ ਪਤਨੀ ਪਿੰਕੀ ਕੌਰ ਨੇ ਇਸ ਮੌਕੇ ਪੁਰਤਗਾਲ ਦੇ ਅੰਬੈਸਡਰ ਨਾਲ ਵੀ ਗੱਲ ਕੀਤੀ ਅਤੇ ਆਪਣੇ ਪਤੀ ਦੀ ਜਲਦੀ ਰਿਹਾਈ ਦੀ ਮੰਗ ਕੀਤੀ । ਭਾਈ ਪੰਮਾ ਨੂੰ ਪੁਰਤਗਾਲ ਦੀ ਇੰਟਰਪੋਲ ਵੱਲੋਂ 18 ਦਸੰਬਰ ਨੂੰ ਗਿ੍ਫਤਾਰ ਕੀਤਾ ਗਿਆ ਸੀ, ਜਦਕਿ ਉਨ੍ਹਾਂ ਦੀ ਅਗਲੀ ਪੇਸ਼ੀ 16 ਫਰਵਰੀ ਨੂੰ ਹੈ ।

ਇਸ ਮੌਕੇ ਭਾਈ ਪੰਮਾ ਦੇ ਬੱਚਿਆਂ ਤੋਂ ਇਲਾਵਾ ਭਾਈ ਮਨਮੋਹਨ ਸਿੰਘ ਖਾਲਸਾ, ਭਾਈ ਹਰਦੀਸ਼ ਸਿੰਘ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਜਸਵੀਰ ਸਿੰਘ ਘੁੰਮਾਣ, ਗੁਰਮੇਜ ਸਿੰਘ ਗਿੱਲ, ਸੇਵਾ ਸਿੰਘ ਲੱਲੀ, ਕੁਲਵੰਤ ਸਿੰਘ ਭਿੰਡਰ, ਜੋਗਾ ਸਿੰਘ, ਕੁਲਦੀਪ ਸਿੰਘ ਚਹੇੜੂ ਤੇ ਕੁਲਵੰਤ ਸਿੰਘ ਮੁਠੱਡਾ ਆਦਿ ਵੀ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,