ਕੌਮਾਂਤਰੀ ਖਬਰਾਂ

ਸਿੱਖ ਨਸਲਕੁਸ਼ੀ 1984 ਨੂੰ ਇਨਸਾਫ ਮਿਲਿਆ ਹੁੰਦਾ ਤਾਂ ਗੁਜਰਾਤ ਕਤਲੇਆਮ 2002 ਨਾ ਵਾਪਰਦਾਂ: ਰਾਣਾ ਅਯੂਬ

By ਸਿੱਖ ਸਿਆਸਤ ਬਿਊਰੋ

August 19, 2017

ਚੰਡੀਗੜ: ਗੁਜਰਾਤ ਵਿੱਚ ਮੁਸਲਮਾਨਾਂ ਦੇ ਝੁਠੇ ਪੁਲਿਸ ਮੁਕਾਬਲਿਆਂ ਵਿੱਚ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਜੱਗ ਜ਼ਾਹਰ ਕਰਨ ਵਾਲੀ ਲੇਖਕ ਤੇ ਪੱਤਰਕਾਰ ਰਾਣਾ ਅਯੂਬ ਦਾ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਮੌਟੀਰੀਅਲ (ਕਿਉਬਿਕ) ਦੀ ਸਿੱਖ ਸੰਗਤ ਵੱਲੋਂ ਸਨਮਾਨ ਕੀਤਾ ਗਿਆ।

‘ਗੁਜਰਾਤ ਫਾਈਲਜ਼’ ਨਾਂ ਦੀ ਪੁਸਤਕ ਦੀ ਲੇਖਿਕਾ ਰਾਣਾ ਅਯੂਬ ਨੇ ‘ਤਹਿਲਕਾ’ ਰਸਾਲੇ ਲਈ ਇਕ ਸਟਿੰਗ ਅਪਰੇਸ਼ਨ ਦੌਰਾਨ ਮੁਸਲਮਾਨਾਂ ਦੇ ਝੁਠੇ ਪੁਲਿਸ ਮੁਕਾਬਲਿਆਂ ਵਿੱਚ ਪੁਲੀਸ ਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਸ਼ਮੂਲੀਅਤ ਸਾਹਮਣੇ ਲਿਆਂਦੀ ਸੀ।

ਇਸ ਮੌਕੇ ‘ਗੁਜਰਾਤ ਫਾਈਲਜ਼’ ਕਿਤਾਬ ਦੀ ਲੇਖਿਕਾ ਰਾਣਾ ਅਯੂਬ ਨੇ ਸੰਗਤ ਨੂੰ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਜੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨੂੰ ਇਨਸਾਫ ਮਿਲਿਆ ਹੁੰਦਾ ਤਾਂ ਮੁੰਬਾਈ 1993 ਦੀ ਨਸ਼ਲਕੁਸ਼ੀ ਨਾ ਹੁੰਦੀ ਜੇ 1993 ਦੀ ਨਸ਼ਲਕੁਸ਼ੀ ਨੂੰ ਇਨਸਾਫ ਮਿਲਿਆ ਹੁੰਦਾ ਤਾਂ 2002 ਵਿੱਚ ਮੁਸਲਮਾਨਾਂ ਦੀ ਨਸਲਕੁਸ਼ੀ ਨਾ ਹੁੰਦੀ।

  ਕਿਤਾਬ ਖਰੀਦੋ :    ਗੁਜਰਾਤ ਫਾਈਲਜ਼’ ਕਿਤਾਬ ਦਾ ਪੰਜਾਬੀ ਐਡੀਸ਼ਨ ਖਰੀਦਣ ਲਈ ਪੰਨ੍ਹਾਂ ਖੋਲੋ …

ਸਟਿੰਗ ਅਪਰੇਸ਼ਨ ਲਈ ਰਾਣਾ ਅਯੂਬ ਨੇ ਮੈਥਲੀ ਤਿਆਗੀ ਨਾਂ ਦੀ ਵਿਦੇਸ਼ੀ ਫਿਲਮਸਾਜ਼ ਦਾ ਭੇਖ ਧਾਰਿਆ ਸੀ, ਜਿਸ ਕਾਰਨ ਪ੍ਰਸ਼ਾਸਕੀ ਤੇ ਪੁਲੀਸ ਅਫ਼ਸਰਾਂ ਤੱਕ ਉਸ ਦੀ ਪਹੁੰਚ ਆਸਾਨ ਬਣੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: