ਸਿੱਖ ਖਬਰਾਂ

ਹਥਿਆਰਬੰਦ ਲੋਕਾਂ ਨੇ ਸਹਾਰਨਪੁਰ ਦਾ ਗੁਰਦੁਆਰਾ ਲੁਟਿਆ; ਸ਼੍ਰੋਮਣੀ ਕਮੇਟੀ ਨੇ ਯੋਗੀ ਨੂੰ ਲਿਖਿਆ ਪੱਤਰ

May 22, 2017 | By

ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਵੱਡੀ ਗਿਣਤੀ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਗੁਰਦੁਆਰਾ ਸਾਹਿਬ ‘ਤੇ ਹਮਲਾ ਕਰ ਕੇ ਗੋਲਕ ਸਮੇਤ ਹੋਰ ਸਮਾਨ ਲੁੱਟਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਜਿਥੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਯਨਾਥ ਨੂੰ ਇੱਕ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਸਥਾਨ ‘ਤੇ ਪੁੱਜ ਕੇ ਮਾਮਲੇ ਦੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਲਈ ਇੱਕ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਮਨਜੀਤ ਕੌਰ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ ਦੇ ਮੈਨੇਜਰ ਹਰਵਿੰਦਰ ਸਿੰਘ ਨੂੰ ਸ਼ਾਮਲ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਜਾਰੀ ਇੱਕ ਬਿਆਨ ਵਿਚ ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਅਧਿਆਤਮਿਕਤਾ ਦੇ ਸੋਮੇ ਅਤੇ ਮਨੁੱਖਤਾ ਨੂੰ ਸਮਾਜਿਕ ਸਰੋਕਾਰਾਂ ਦੀ ਸਿੱਖਿਆ ਦੇਣ ਵਾਲੇ ਅਸਥਾਨ ਹੀ ਸੁਰੱਖਿਅਤ ਨਹੀਂ ਹੋਣਗੇ ਤਾਂ ਆਮ ਲੋਕਾਂ ਦੀ ਜੀਵਨ ਸੁਰੱਖਿਆ ਦਾ ਕੀ ਬਣੇਗਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Gurdwara Looted in Saharanpur: SGPC Chief Writes to UP CM Yogi Adityanath …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,