ਸਿਆਸੀ ਖਬਰਾਂ » ਸਿੱਖ ਖਬਰਾਂ

ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸਿੱਖ ਇਤਿਹਾਸ ਦੇ ਫਾਰਸੀ ਸਰੋਤ’ ਜਾਰੀ

December 20, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਡਾ. ਹਰਚੰਦ ਸਿੰਘ ਬੇਦੀ ਵੱਲੋਂ ਸੰਪਾਦਿਤ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪ੍ਰਕਾਸ਼ਿਤ ਪੁਸਤਕ ‘ਸਿੱਖ ਇਤਿਹਾਸ ਦੇ ਫਾਰਸੀ ਸਰੋਤ’ ਕੱਲ੍ਹ (19 ਦਸੰਬਰ) ਜਾਰੀ ਕੀਤੀ ਗਈ।

‘ਸਿੱਖ ਇਤਿਹਾਸ ਦੇ ਫਾਰਸੀ ਸਰੋਤ’ ਪੁਸਤਕ ਜਾਰੀ ਕਰਦੇ ਹੋਏ ਪ੍ਰੋ: ਮਨਜੀਤ ਸਿੰਘ, ਡਾ. ਜਸਪਾਲ ਸਿੰਘ, ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ ਤੇ ਡਾ. ਸੁਖਦਿਆਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

‘ਸਿੱਖ ਇਤਿਹਾਸ ਦੇ ਫਾਰਸੀ ਸਰੋਤ’ ਪੁਸਤਕ ਜਾਰੀ ਕਰਦੇ ਹੋਏ ਪ੍ਰੋ: ਮਨਜੀਤ ਸਿੰਘ, ਡਾ. ਜਸਪਾਲ ਸਿੰਘ, ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ ਤੇ ਡਾ. ਸੁਖਦਿਆਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੁਸਤਕ ਬੀਤੇ ਕੱਲ੍ਹ ਅਨੰਦਪੁਰ ਸਾਹਿਬ ਵਿਖੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ: ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ, ਪ੍ਰਸਿੱਧ ਸਿੱਖ ਵਿਦਵਾਨ ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ ਤੇ ਡਾ. ਸੁਖਦਿਆਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,