ਸਿੱਖ ਖਬਰਾਂ

ਸੰਤ ਜਰਨੈਲ ਸਿੰਘ ਭਿੰਡਰਾਂਵਲਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 5 ਜੁਨ ਤੋਂ ਹੋਵੇਗਾ

May 17, 2015 | By

ਬਰੇਸ਼ੀਆ , ਇਟਲੀ (16 ਮਈ, 2014 ): ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਹੋਏ ਫੌਜੀ ਹਮਲੇ (ਤੀਜੇ ਘੱਲੂਘਾਰੇ) ਦੇ ਸ਼ਹੀਦਾਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ ਅਤੇ ਸ਼ਹੀਦ ਜਨਰਲ ਸ਼ੁਬੇਗ ਸਿੰਘ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬਰੇਸ਼ੀਆ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨਜਾਕੋਮੋ ਵਲੋਂ 5,6 ਅਤੇ 7 ਜੂਨ ਨੂੰ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ

ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ

ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਦੇ ਤਿੰਨੋਂ ਦਿਨ ਸਿੱਖ ਕੌਮ ਦੇ ਮਹਾਨ ਪ੍ਰਚਾਰਕ ਸੰਗਤਾਂ ਨੂੰ ਸ਼ਹੀਦਾਂ ਦੀਆਂ ਜੀਵਣੀਆਂ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,