ਸਿੱਖ ਖਬਰਾਂ

ਨਿਊਜ਼ੀਲੈਂਡ ਤੋਂ ਪਰਤੇ ਸਿੱਖ ਨੌਜਵਾਨ ਨੂੰ ਮੁੰਬਈ ਏਅਰਪੋਰਟ ਤੋਂ ਪੁਲਿਸ ਨੇ ਹਿਰਾਸਤ ਚ ਲਿਆ

April 1, 2024 | By

ਚੰਡੀਗੜ੍ਹ: ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਨੇ ਅੱਜ ਇੱਕ ਸਿੱਖ ਨੌਜਵਾਨ ਨੂੰ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਨਿਊਜ਼ੀਲੈਂਡ ਤੋਂ ਹਵਾਈ ਜਹਾਜ਼ ਰਾਹੀਂ ਮੁੰਬਈ ਪਹੁੰਚਿਆ। 

ਹਰਦੀਪ ਸਿੰਘ ਵੈਦਵਾਨ ਜੋ ਕਿ ਮੋਹਾਲੀ ਨੇੜਲੇ ਪਿੰਡ ਵੈਦਵਾਨ ਦਾ ਰਹਿਣ ਵਾਲਾ ਹੈ, ਨੂੰ ਮੁੰਬਈ ਪੁਲਿਸ ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ।

ਸਿੱਖ ਸਿਆਸਤ ਦੇ ਸਰੋਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਨੇ ਹਰਦੀਪ ਸਿੰਘ ਵੈਦਵਾਨ ਨੂੰ ਕਿਹਾ ਹੈ ਕਿ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ ਕਿਉਂਕਿ ਪੰਜਾਬ ਵਿੱਚ ਉਸ ਖਿਲਾਫ ਇੱਕ ਮੁਕਦਮਾ ਦਰਜ ਹੈ।

ਸੂਤਰਾਂ ਅਨੁਸਾਰ ਹਰਦੀਪ ਸਿੰਘ ਨੂੰ ਬੀਤੇ ਸਾਲ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਘਟਨਾ ਵਾਲੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਨੇ ਇਸ ਸਾਲ ਜਨਵਰੀ ਮਹੀਨੇ ਜਾਰੀ ਕੀਤੀ ਰਿਪੋਰਟ ਵਿਚ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਸੀ। ਇਸ ਘਟਨਾ ਵਿਚ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜਮ ਦੀ ਮੌਤ ਹੋ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,