ਵਿਦੇਸ਼

ਸਿੱਖਸ ਫਾਰ ਜਸਟਿਸ ਨੇ ਦਾਇਰ ਕੀਤਾ ਕੈਪਟਨ ਅਮਰਿੰਦਰ ਸਿੰਘ ਖਿਲਾਫ 10 ਲੱਖ ਡਾਲਰ ਦਾ ਮਾਣਹਾਨੀ ਮੁਕੱਦਮਾ

By ਸਿੱਖ ਸਿਆਸਤ ਬਿਊਰੋ

April 18, 2017

ਚੰਡੀਗੜ੍ਹ: ਸਿੱਖਸ ਫਾਰ ਜਸਟਿਸ ਨੇ ਕੈਨੇਡਾ ਦੀ ਅਦਾਲਤ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਸਿੱਖਸ ਫਾਰ ਜਸਟਿਸ ਨੇ ਐਲਾਨ ਕੀਤਾ ਹੈ ਕਿ ਜਿਹੜਾ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਨੂੰ ਕੈਨੇਡਾ ਦੀ ਅਦਾਲਤ ਦੇ ਸੰਮਨ ਪਹੁੰਚਾਵੇਗਾ ਉਸ ਨੂੰ 10 ਹਜ਼ਾਰ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਮਾਮਲਾ ਕੈਨੇਡਾ ਦੇ ਕਾਨੂੰਨ ਅਨੁਸਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਖਿਲਾਫ਼ ਦਰਜ ਕੀਤਾ ਗਿਆ ਹੈ।

ਕਿਉਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਸਿੱਖਸ ਫਾਰ ਜਸਟਿਸ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐਸ. ਆਈ. ਦੇ ਹੱਥਾਂ ‘ਚ ਖੇਡਦਾ ਹੈ। ਸਿੱਖ ਹਿਊਮਨ ਰਾਈਟਸ ਸੰਸਥਾ ਨੇ ਕੈਨੇਡਾ ਦੀ ਉਂਟਾਰੀਓ ਅਦਾਲਤ ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਮਨੁੱਖੀ ਅਧਿਕਾਰਾਂ ਲਈ ਸੰਸਥਾ ਬਾਰੇ ਇਤਰਾਜ਼ਯੋਗ ਬਿਆਨ ਦੇਣ ਖਿਲਾਫ਼ 10 ਲੱਖ ਡਾਲਰ ਦੇ ਮਾਣਹਾਨੀ ਦਾ ਦਾਅਵਾ ਅਤੇ ਕੈਪਟਨ ਦੇ ਇਸ ਤਰ੍ਹਾਂ ਦੇ ਬਿਆਨਾਂ ‘ਤੇ ਸਥਾਈ ਤੌਰ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਇਨ੍ਹਾਂ ਬਿਆਨਾਂ ਨਾਲ ਬਿਨਾਂ ਲਾਭ ਵਾਲੀ ਸੰਸਥਾ (ਨਾਨ ਪ੍ਰਾਫਿਟ ਆਰਗੇਨਾਈਜ਼ੇਸ਼ਨ) ਦੇ ਅਕਸ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਪੂਰੀ ਦੁਨੀਆ ‘ਚ ਮਨੁੱਖੀ ਅਧਿਕਾਰਾਂ ਲਈ ਲੜਾਈ ਲੜਦੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Sikhs For Justice files $1 Million Defamation Case against Capt. Amarinder Singh in Canada …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: