ਸਿੱਖ ਖਬਰਾਂ

ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ‘ਤੇ ਯਾਦ ਕੀਤਾ ਗਿਆ

January 6, 2017 | By

ਅੰਮ੍ਰਿਤਸਰ: ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਅੱਜ ਅਕਾਲ ਤਖ਼ਤ ਸਾਹਿਬ ‘ਤੇ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ ‘ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਯਾਦ ‘ਚ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਰਖਵਾਇਆ ਗਿਆ ਸੀ, ਜਿਸਦਾ ਕਿ ਭੋਗ ਪਾਇਆ ਗਿਆ।

ਸ਼ਹੀਦੀ ਸਮਾਗਮ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ), ਦਲ ਖ਼ਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਵਲੋਂ ਹਾਜ਼ਰੀ ਲਵਾਈ ਗਈ।

ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕੇਹਰ ਸਿੰਘ

ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕੇਹਰ ਸਿੰਘ

ਜ਼ਿਕਰਯੋਗ ਹੈ ਕਿ ਜੂਨ 1984 ‘ਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ (ਅੰਮ੍ਰਿਤਸਰ) ਅਤੇ ਹੋਰ ਕਈ ਗੁਰਦੁਆਰਿਆਂ ‘ਤੇ ਭਾਰਤੀ ਫੌਜ ਦਾ ਹਮਲਾ ਕਰਵਾਇਆ ਸੀ। ਇਸ ਹਮਲੇ ‘ਚ ਭਾਰਤੀ ਫੌਜ ਨੇ ਅਕਾਲ ਤਖ਼ਤ ਸਾਹਿਬ ਦੀ ਇਮਾਰਤ ਤਬਾਹ ਕਰ ਦਿੱਤੀ ਸੀ, ਦਰਬਾਰ ਸਾਹਿਬ ‘ਤੇ ਗੋਲੀਆਂ ਚਲਾਈਆਂ, ਤੋਸ਼ਾਖਾਨਾ ਨੂੰ ਨੁਕਸਾਨ ਪਹੁੰਚਾਇਆ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਸਾੜ ਕੇ ਸੁਆਹ ਕਰ ਦਿੱਤਾ।

ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਨੇ 31 ਅਕਤੂਬਰ, 1984 ਨੂੰ ਉਸਦੇ ਘਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਭਾਈ ਬੇਅੰਤ ਸਿੰਘ ਨੂੰ ਉਸੇ ਵੇਲੇ ਇੰਦਰਾ ਗਾਂਧੀ ਦੇ ਰੱਖਿਆ ਗਾਰਦਾਂ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ 6 ਜਨਵਰੀ 1989 ‘ਚ ਤਿਹਾੜ ਜੇਲ੍ਹ ‘ਚ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ

ਸ਼ਹੀਦੀ ਦਿਹਾੜੇ 'ਤੇ ਹੋ ਰਹੇ ਕੀਰਤਨ ਦਾ ਦ੍ਰਿਸ਼

ਸ਼ਹੀਦੀ ਦਿਹਾੜੇ ‘ਤੇ ਹੋ ਰਹੇ ਕੀਰਤਨ ਦਾ ਦ੍ਰਿਸ਼

ਭਾਈ ਬੇਅੰਤ ਸਿੰਘ, ਸਤਵੰਤ ਸਿੰਘ ਅਤੇ ਕੇਹਰ ਸਿੰਘ ਨੂੰ “ਸਿੱਖ ਸ਼ਹੀਦ” ਐਲਾਨਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛਾਪੇ ਜਾਂਦੇ ਸਿੱਖ ਕੈਲੰਡਰ ‘ਚ 31 ਅਕਤੂਬਰ ਨੂੰ ਸ਼ਹੀਦ ਭਾਈ ਬੇਅੰਤ ਸਿੰਘ ਅਤੇ 6 ਜਨਵਰੀ ਨੂੰ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਜ਼ਿਕਰ ਇਤਿਹਾਸਕ ਦਿਹਾੜਿਆਂ ਵਜੋਂ ਕੀਤਾ ਜਾਂਦਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikhs mark martyrdom day of Shaheed Satwant Singh and Shaheed Kehar Singh at Akal Takht Sahib …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,