ਸਿੱਖ ਖਬਰਾਂ

ਘੱਲੂਘਾਰਾ ਦਿਹਾੜੇ ਦੀ ਮਹੱਤਤਾ ਨੂੰ ਸਮਝਿਆਂ ਸਿੱਖ ਕੌਮ ਏਕਤਾ ਦਾ ਸਬੂਤ ਦੇਵੇ: ਪ੍ਰੋ. ਬਡੂੰਗਰ

June 4, 2017 | By

ਫਤਿਹਗੜ੍ਹ ਸਾਹਿਬ: ਅਕਾਲ ਤਖ਼ਤ ਸਾਹਿਬ ‘ਤੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਸਾਂਝੇ ਤੌਰ ‘ਤੇ ਘੱਲੂਘਾਰਾ ਦਿਹਾੜੇ ਨੂੰ ਮਨਾਉਣ ਦੇ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਜਥੇਬੰਦੀਆਂ ਸਤਿਕਾਰਯੋਗ ਹਨ ਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਊਹ ਘੱਲੂਘਾਰਾ ਸਮਾਗਮ ਦੀ ਗੰਭੀਰਤਾ, ਸੰਜੀਦਗੀ ਤੇ ਮਹੱਤਤਾ ਨੂੰ ਸਮਝਿਆਂ ਹੋਇਆਂ ਪੰਥਕ ਏਕਤਾ ਦਾ ਸਬੂਤ ਦੇਣਗੀਆਂ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਰਲਮਿਲ ਕੇ ਉਨ੍ਹਾਂ ਸਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰੀਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਪ੍ਰੋ. ਬਡੂੰਗਰ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਆਗੂਆਂ ਅਤੇ ਹੋਰ ਪੰਥਕ ਆਗੂਆਂ ਨੂੰ ਮਿਲੇ ਅਤੇ 6 ਜੂਨ ਦੇ ਘੱਲੂਘਾਰਾ ਦਿਹਾੜੇ ਨੂੰ ਸਾਂਝੇ ਤੌਰ ‘ਤੇ ਮਨਾਉਣ ਦੀ ਅਪੀਲ ਕੀਤੀ, ਜਿਸ ਨੂੰ ਇਨ੍ਹਾਂ ਆਗੂਆਂ ਨੇ ਪ੍ਰਵਾਨ ਵੀ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਰਾਜੂਖੰਨਾ ਹਲਕਾ ਅਮਲੋਹ, ਚੇਅਰਮੈਨ ਬਲਜੀਤ ਸਿੰਘ ਭੁੱਟਾ, ਮਲਕੀਤ ਸਿੰਘ ਮਠਾੜੂ, ਜੈ ਸਿੰਘ ਬਾੜਾ, ਮੈਨੇਜਰ ਨੱਥਾ ਸਿੰਘ ਗੁਰਦੁਆਰਾ ਫਤਿਹਗੜ੍ਹ ਸਾਹਿਬ, ਭੁਪਿੰਦਰ ਸਿੰਘ ਨਲੀਨਾ, ਗੁਰਨਾਮ ਸਿੰਘ ਕੋਟਲਾ ਆਦਿ ਵੀ ਹਾਜ਼ਰ ਸਨ।

ਸਬੰਧਤ ਖ਼ਬਰ:

ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਨੂੰ ਘੱਲੂਘਾਰਾ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਪਹੁੰਚਣ ਦੀ ਅਪੀਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,